ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਨੇ ਵਿਆਹ ਵਾਲੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਉਨ੍ਹਾਂ ਵੱਲੋਂ ਲਗਭਗ 200 ਰਾਊਂਡ ਫਾਇਰਿੰਗ ਕੀਤੀ ਗਈ। ਗੋਲੀ ਲੱਗਣ ਨਾਲ ਮਹਿਲਾ ਜ਼ਖਮੀ ਹੋ ਗਈ। ਉਸਦੇ ਪੇਟ ਵਿਚ 2 ਗੋਲੀਆਂ ਲੱਗੀਆਂ ਹਨ। ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਘਟਨਾ ਜੀਰਾ ਵਿਧਾਨ ਸਭਾ ਖੇਤਰ ਦੀ ਹੈ। ਫਇਰਿੰਗ ਦੌਰਾਨ ਘਰ ‘ਤੇ ਪਰਿਵਾਰ ਦੇ ਰਿਸ਼ਤੇਦਾਰ ਮੌਜੂਦ ਸਨ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਕਿਸੇ ਤਰ੍ਹਾਂ ਲੁਕ ਕੇ ਆਪਣੀ ਜਾਨ ਬਚਾਈ।
ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਕਿ ਕੁਝ ਦਿਨ ਪਹਿਲਾਂ ਇਸ ਪਰਿਵਾਰ ਦੇ ਲੋਕਾਂ ਨੇ ਨਸ਼ਾ ਤਸਕਰੀ ‘ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਦਾ ਦੋਸ਼ ਸੀ ਕਿ ਉਹ ਇਲਾਕੇ ਵਿਚ ਸ਼ਰੇਆਮ ਨਸ਼ਾ ਵੇਚਦੇ ਹਨ ਤੇ ਪੁਲਿਸ ਇਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਕਰਦੀ ਤੇ ਅੱਜ ਜਦੋਂ ਘਰ ਵਿਚ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ ਇਸੇ ਦੌਰਾਨ ਨਸ਼ਾ ਦਸਕਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”