ਹੁਣ ਲੋਕ ਕਿਸਾਨ ਭਵਨ ਤੇ ਕਿਸਾਨ ਹਵਾਲੇ ਚੰਡੀਗੜ੍ਹ ਦੀ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ। ਪੰਜਾਬ ਮੰਡੀ ਬੋਰਡ ਨੇ ਇਸ ਲਈ ਇਕ ਆਨਲਾਈਨ ਵੈੱਬਸਾਈਟ ਲਾਂਚ ਕੀਤੀ ਹੈ। ਇਸ ਦੀ ਜਾਣਕਾਰੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪ੍ਰੈੱਸ ਕਾਨਫਰੰਸ ਵਿਚ ਦਿੱਤੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਭਵਨ ਦੇ ਪ੍ਰਬੰਧਕ ਪਰਮਜੀਤ ਸਿੰਘ ਨੇ ਕਿਹਾ ਕਿ ਲੋਕ ਮੌਕੇ ‘ਤੇ ਕਮਰੇ ਬੁੱਕ ਕਰਵਾਉਣ ਦੇ ਨਾਲ-ਨਾਲ ਇਸ ਵੈੱਬ ਪੋਰਟਲ ਰਾਹੀਂ ਕਿਸੇ ਵੀ ਥਾਂ ਤੋਂ ਕਿਸਾਨ ਭਵਨ ਵਿਖੇ ਕਮਰੇ, ਹਾਲ ਆਦਿ ਲਈ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਤੇ ਇਸ ਨਾਲ ਲੋਕ ਵਾਜਬ ਕੀਮਤ ‘ਤੇ ਵੱਧ ਸਹੂਲਤਾਂ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਭਵਨ ਚੰਡੀਗੜ੍ਹ ਵਿਚ ਨਵੇਂ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨ ਭਵਨ ਵਿਚ ਵਿਆਹ ਦੇ ਪ੍ਰੋਗਰਾਮ ਤੇ ਕਿਸਾਨਾਂ ਦੇ ਪ੍ਰੋਗਰਾਨ ਆਨਲਾਈਨ ਬੁਕ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਕਿਸਾਨ ਭਵਨ ਦੇ ਕਮਰੇ ਬਾਹਰ ਦੇ ਹੋਰ ਹੋਟਲਾਂ ਦੀ ਤੁਲਨਾ ਵਿਚ ਬੇਹਤਰ ਸਾਫ-ਸੁਥਰੇ ਤੇ ਸਸਤੇ ਹਨ ਤੇ ਇਸ ਵਿਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਵੇਗਾ ਤੇ ਕੋਈ ਵੀ ਵਿਅਕਤੀ ਸਿੱਧੇ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ ‘ਤੇ ਲਾਗਇਨ ਕਰਕੇ ਆਪਣਾ ਕਮਰਾ ਬੁੱਕ ਕਰ ਸਕਦਾ ਹੈ।
ਕਿਸਾਨ ਭਵਨ, ਚੰਡੀਗੜ੍ਹ ਬਾਰੇ ਵਿਸਥਾਰ ਵਿਚ ਦੱਸਦਿਆਂ ਪਰਮਜੀਤ ਸਿੰਘ ਨੇ ਕਿਹਾ ਕਿ ਇਹ 3 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰਖਦਿਆਂ ਹਰ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਨਾਲ ਹੀ 100 ਤੋਂ ਵੱਧ ਗੱਡੀਆਂ ਦੀ ਪਾਰਕਿੰਗ ਦੀ ਵਿਵਸਥਾ ਵੀ ਇਥੇ ਕੀਤੀ ਗਈ ਹੈ। ਰਾਵੀ ਤੇ ਚਿਨਾਬ ਨਾਂ ਦੇ ਦੋ ਕਾਨਫਰੰਸ ਹਾਲ ਹਨ, ਜਿਨ੍ਹਾਂ ਵਿੱਚ 40 ਤੋਂ ਲੈ ਕੇ 100 ਲੋਕਾਂ ਦੇ ਰੁਕਣ ਦੀ ਵਿਵਸਥਾ ਹੈ ਤੇ ਇਸੇ ਤਰ੍ਹਾਂ ਸਤਲੁਜ ਤੇ ਬਿਆਸ ਨਾਂ ਦੇ ਵੱਡੇ ਪਾਰਟੀ ਹਾਲ ਵੀ ਇੱਥੇ ਮੌਜੂਦ ਹਨ, ਜਿਨ੍ਹਾਂ ਵਿੱਚ 150 ਤੋਂ ਲੈ ਕੇ 1000 ਤੱਕ ਦੀ ਗਿਣਤੀ ਤੱਕ ਲੋਕ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 10 ਮੰਤਰੀਆਂ ਨੂੰ ਮਿਲੀਆਂ ਨਵੀਆਂ ਕਾਰਾਂ, ਪੁਰਾਣੀਆਂ ਗੱਡੀਆਂ ਦੇ ਜਵਾਬ ਦੇਣ ‘ਤੇ ਸਰਕਾਰ ਦਾ ਫੈਸਲਾ
ਏਟੀਐੱਮ ਦੀ ਸਹੂਲਤ ਵੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਰੱਖੀ ਗਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ਤੋਂ ਬਚਣ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਭਵਨ ਦੇ 7880 ਵਰਗ ਫੁੱਟ ਖੇਤਰ ਵਿੱਚ 36 ਵੱਖ-ਵੱਖ ਕਿਸਮਾਂ ਦੇ 700 ਰੁੱਖਾਂ ਦਾ ਜੰਗਲ ਲਗਾਇਆ ਗਿਆ ਹੈ ਤਾਂ ਜੋ ਉਥੇ ਰੁਕਣ ਵਾਲੇ ਲੋਕਾਂ ਨੂੰ ਤਾਜ਼ੀ ਹਵਾ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”