ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਦੇ ਕਾਰੋਬਾਰ ਤੋਂ ਬਣੀਆਂ ਚੱਲ-ਅਚੱਲ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਨੇ ਬਠਿੰਡਾ ਵਿੱਚ ਨਸ਼ਿਆਂ ਤੋਂ ਬਣੀਆਂ ਨਾਜਾਇਜ਼ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਸ ਦੀ ਕੁੱਲ ਕੀਮਤ ਕਰੀਬ 58 ਲੱਖ ਰੁਪਏ ਹੈ।
ਮੰਗਲਵਾਰ ਨੂੰ ਰਾਮਪੁਰਾ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਜੇਠੂਕਾ ਵਿੱਚ ਇੱਕ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ADGP SPS ਪਰਮਾਰ ਨੇ ਦੱਸਿਆ ਕਿ NDPS ਦੇ 26 ਕੇਸ ਸਮਰੱਥ ਅਧਿਕਾਰੀ ਦਿੱਲੀ ਨੂੰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ ਸੱਤ NDPS ਕੇਸਾਂ ਦੀ ਜਾਇਦਾਦ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਬਾਕੀ 19 ਕੇਸ ਸਮਰੱਥ ਅਧਿਕਾਰੀ ਕੋਲ ਬਕਾਇਆ ਪਏ ਹਨ। ਹੁਣ ਤੱਕ ਜ਼ਬਤ ਕੀਤੀ ਗਈ ਜਾਇਦਾਦ ਦੀ ਕੁੱਲ ਕੀਮਤ 2 ਕਰੋੜ 26 ਲੱਖ ਰੁਪਏ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਅੱਜ ਵੀ ਸ੍ਰੀਨਗਰ ਨਾਲੋਂ ਰਿਹਾ ਠੰਢਾ, ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਚਿਤਾਵਨੀ
ਇਸ ਤੋਂ ਇਲਾਵਾ ਬਠਿੰਡਾ ਪੁਲਿਸ ਵੱਧ ਤੋਂ ਵੱਧ ਨਸ਼ਾ ਤਸਕਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਲਈ ਦਿੱਲੀ ਸਥਿਤ ਸਮਰੱਥ ਅਧਿਕਾਰੀ ਕੋਲ ਭੇਜੇਗੀ। ਜ਼ਿਲ੍ਹਾ ਬਠਿੰਡਾ ਦੇ ਪੁਸ਼ਟੀ ਕੀਤੇ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਸਬੰਧਤ ਥਾਣਿਆਂ ਵੱਲੋਂ ਮੁਲਜ਼ਮਾਂ ਦੇ ਘਰਾਂ ’ਤੇ ਚਿਪਕਾ ਦਿੱਤੀਆਂ ਗਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਪੁਲਿਸ ਨੇ ਪਿੰਡ ਜੇਠੂਕਾ ਵਿੱਚ ਇੱਕ ਨਸ਼ਾ ਤਸਕਰ ਦੀ ਜਾਇਦਾਦ ਕੁਰਕ ਕਰਨ ਦਾ ਨੋਟਿਸ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ –