ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਫਸੇ ਸੀਨੀਅਰ ਕਾਂਗਰਸੀ ਨੇਤਾ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਅੱਜ ਵਿਜੀਲੈਂਸ ਦੀ ਟੀਮ ਪਹੁੰਚੀ। ਵਿਜੀਲੈਂਸ ਬਠਿੰਡਾ ਦੀ ਟੀਮ ਨੇ ਉਨ੍ਹਾਂ ਦੇ ਜੱਦੀ ਪਿੰਡ ਕਾਂਗੜ ਵਿਚ ਘਰ ਦਾ ਜਾਇਜ਼ਾ ਲਿਆ।
ਗੁਰਪ੍ਰੀਤ ਸਿੰਘ ਕਾਂਗੜ ਕਈ ਵਾਰ ਪੁੱਛਗਿਛ ਲਈ ਵਿਜੀਲੈਂਸ ਬਿਊਰੋ ਬਠਿੰਡਾ ਦਫਤਰ ਵਿਚ ਸ਼ਾਮਲ ਹੋ ਚੁੱਕੇ ਹਨ। ਹੁਣ ਟੀਮ ਉਨ੍ਹਾਂ ਦੇ ਘਰ ਪਹੁੰਚੀ ਹੈ। ਸਰੋਤਾਂ ਤੋਂ ਵੱਧ ਆਮਦਨ ਦਾ ਪਤਾ ਲਗਾਉਣ ਲਈ ਘਰ ਦਾ ਜਾਇਜ਼ਾ ਲੈ ਰਹੀ ਹੈ। ਪੰਜਾਬ ਵਿਚ ਸਰਕਾਰ ਬਦਲਣ ਦੇ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਹੁਣ ਉਨ੍ਹਾਂ ਦੀ ਕਾਂਗਰਸ ਵਿਚ ਘਰ ਵਾਪਸੀ ਹੋ ਗਈ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ MLA ਜਗਦੀਪ ਕੰਬੋਜ ਨੇ ਛੁਡਵਾਇਆ 6 ਏਕੜ ਜ਼ਮੀਨ ਤੋਂ ਕਬਜ਼ਾ, ਵਿਭਾਗੀ ਟੀਮ ਨੇ ਟ੍ਰੈਕਟਰ ਨਾਲ ਵਾਹੀ ਜ਼ਮੀਨ
ਇਹ ਵੀ ਖੁਲਾਸਾ ਹੋਇਆ ਹੈ ਕਿ ਸਰਵੇ ਦੌਰਾਨ ਸਾਬਕਾ ਮੰਤਰੀ ਦੇ ਪੁੱਤਰ ਹਰਮਨਵੀਰ ਸਿੰਘ ਕਾਂਗੜ ਤੇ ਉਨ੍ਹਾਂ ਦੇ ਸਾਥੀ ਇੰਦਰਜੀਤ ਸਿੰਘ ਮੌਜੂਦ ਸਨ ਪਰ ਬਾਅਦ ਵਿਚ ਜਦੋਂ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ ਤਾਂ ਉਹ ਉਥੋਂ ਚਲੇ ਗਏ।