ਜਲੰਧਰ ਪੁਲਿਸ ਨੇ ਇਕ ਕਿਲੋ ਹੈਰੋਇਨ ਨਾਲ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਭਜੋਤ ਸਿੰਘ ਉਰਫ ਪ੍ਰਭ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਟੀ, ਲੋਕੋਕੇ (ਅੰਮ੍ਰਿਤਸਰ) ਵਜੋਂ ਹੋਈ ਹੈ ਜਿਸ ਖਿਲਾਫ ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ।
ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਦੇ ਇੰਚਾਰਜ ਇੰਦਰਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀਸੀ ਕਿ ਉਕਤ ਮੁਲਜ਼ਮ ਥਾਣਾ ਬਾਰਾਦਰੀ ਦੇ ਏਰੀਆ ਵਿਚ ਭਾਰੀ ਮਾਤਰਾ ਵਿਚ ਨਸ਼ਾ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਦੀ ਟੀਮ ਨੇ ਬਸ਼ੀਰਪੁਰਾ ਟੀ-ਪੁਆਇੰਟ ਕੋਲ ਚੈਕਿੰਗ ਦੌਰਾਨ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੋਲੋਂ ਪੁਲਿਸ ਨੇ ਇਕ ਕਾਰ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਮਾਨਸਾ : ਕਾਰ ਨੇ 3 ਬਾਈਕ ਸਵਾਰਾਂ ਨੂੰ ਮਾਰੀ ਟੱਕਰ, 2 ਦੀ ਮੌ.ਤ, ਇਕ ਗੰਭੀਰ ਫੱਟੜ
ਮੁਲਜ਼ਮ ਤੋਂ ਪੁਲਿਸ ਨੇ ਮਾਰੂਤੀ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਜਦੋਂ ਮੁਲਜ਼ਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਕਾਰ ਪਹਿਲਾਂ ਹੀ ਰੋਕ ਲਈ। ਪੁਲਿਸ ਨੇ ਕਿਸੇ ਤਰ੍ਹਾਂ ਮੁਲਜ਼ਮ ਨੂੰ ਫੜਿਆ ਤੇ ਕਾਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਜਿਸ ਵਿਚੋਂ ਪੁਲਿਸ ਨੇ ਇਕ ਕਿਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਮੁਲਜ਼ਮ ਤੋਂ ਪੁੱਛਗਿਛ ਕਰ ਰਹੀ ਹੈ ਕਿ ਉਕਤ ਮੁਲਜ਼ਮ ਇੰਨੀ ਮਾਤਰਾ ਵਿਚ ਹੈਰੋਇਨ ਕਿਸ ਨੂੰ ਦੇਣ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ –