ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਮ ਮੰਦਰ ਵਿਚ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਸੱਦਾ ਦਿੱਤਾ ਗਿਆ ਹੈ। ਇਹ ਪ੍ਰੋਗਰਾਮ 22 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿਚ ਰੱਖਿਆ ਗਿਆ।। ਅਯੁੱਧਿਆ ਰਾਮ ਮੰਦਰ ਵਿਚ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਵਿਚ ਲਗਭਗ 7000 ਲੋਕਾਂ ਨੂੰ ਸੱਦਾ ਦਿੱਤਾ ਗਿਆਹੈ। ਸਮਾਰੋਹ ਵਿਚ 1992 ਵਿਚ ਮਾਰੇ ਗਏ ਕਾਰਸੇਵਕਾਂ ਦੇ ਪਰਿਵਾਰਾਂ ਨੂੰ ਵੀ ਸੱਦਿਆ ਜਾਵੇਗਾ।
ਇਹ ਵੀ ਪੜ੍ਹੋ : Google ਨੇ ਇਕੱਠੇ ਬੰਦ ਕਰ ਦਿੱਤੇ ਬਹੁਤ ਸਾਰੇ ਫੀਚਰਸ, ਹੁਣ ਅਸਿਸਟੈਂਟ ਨਾਲ ਨਹੀਂ ਮਿਲਣਗੀਆਂ ਇਹ ਸਹੂਲਤਾਂ
ਦੱਸ ਦੇਈਏ ਕਿ ਰਾਮ ਮੰਦਰ ਵਿਚ ਰਾਮਲੱਲਾ 5 ਸਾਲ ਦੇ ਬਾਲਕ ਦੇ ਰੂਪ ਵਿਚ ਬਿਰਾਜਮਾਨ ਹੋਣਗੇ। ਇਸ ਲਈ 2 ਚੱਟਾਨਾਂ ਤੋਂ ਤਿੰਨ ਮੂਰਤੀਆਂ ਬਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿਚੋਂ ਇਕ ਚੱਟਾਨ ਕਰਨਾਟਕ ਤੇ ਦੂਜੀ ਰਾਜਸਥਾਨ ਤੋਂ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮੂਰਤੀਆਂ 90 ਫੀਸਦੀ ਤਿਆਰ ਹਨ ਤੇ ਉਨ੍ਹਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ –