ਸੰਗਰੂਰ ਦੇ ਲਹਿਰਾਗਾਗਾ ਨੇੜਲੇ ਪਿੰਡ ਭਾਈ ਕੀ ਪਿਸ਼ੌਰ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਪੈਦਲ ਜਾ ਰਹੇ ਤਿੰਨ ਨੌਜਵਾਨਾਂ ਨੂੰ ਵਰਨਾ ਗੱਡੀ ਨੇ ਕੁਚਲ ਦਿੱਤਾ। ਇਸ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਅਤੇ ਅਮਰ ਹਸਪਤਾਲਾਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਪੀੜਤ ਰਮਨਦੀਪ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਵਾਸੀ ਭਾਈ ਕੀ ਪਿਸ਼ੋਰ ਨੇ ਦੱਸਿਆ ਕਿ ਨੌਜਵਾਨ ਲਖਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੇਰ ਰਾਤ ਦਿਹਾੜੀ ਕਰ ਕੇ ਭਾਈ ਕੀ ਪਿਸੌਰ ਨੇੜੇ ਗੁੱਗਾ ਮਾੜੀ ਕੋਲ ਪੈਦਲ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ‘ਤੋਂ ਇੱਕ ਤੇਜ਼ ਰਫਤਾਰ ਵਰਨਾ ਕਾਰ ਆਈ ਤੇ ਤਿੰਨਾਂ ’ਤੇ ਚੜ੍ਹ ਗਈ ਜਿਸ ਕਾਰਨ ਨੌਜਵਾਨ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਮਨਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਠੰਢ ਦਾ ਅਲਰਟ ਜਾਰੀ
ਥਾਣਾ ਸਦਰ ਮੁਖੀ ਲਹਿਰਾ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਰਨਾ ਗੱਡੀ ਕਬਜ਼ੇ ਵਿਚ ਲੈ ਕੇ ਡਰਾਈਵਰ ਹਰਤਾਵਲ ਸਿੰਘ ਫੌਜੀ ਸੇਖੂਵਾਸ ਖ਼ਿਲਾਫ਼ ਪਰਚਾ ਦਰਜ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਲਹਿਰਾਗਾਗਾ ਵਿਖੇ ਤੀਜੇ ਦਿਨ ਲਗਾਤਾਰ ਇਹ ਹਾਦਸਾ ਵਾਪਰਿਆ ਹੈ। ਪਹਿਲਾਂ ਵੀ ਦੋ ਵੱਖ-ਵੱਖ ਹਾਦਸਿਆਂ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਜ਼ਖਮੀ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”























