ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦੇ ਚਾਹੁਣ ਵਾਲਿਆਂ ਦੀ ਕੋਈ ਕਮੀ ਨਹੀਂ ਹੈ । ਪੂਰੀ ਦੁਨੀਆਂ ਵਿੱਚ ਜਿੱਥੇ ਵੀ ਉਹ ਜਾਂਦੇ ਹਨ ਤਾਂ ਪ੍ਰਸ਼ੰਸਕ ਉਨ੍ਹਾਂ ਨੂੰ ਮਿਲਣ ਦੀ ਉਮੀਦ ਨਾਲ ਸਟੇਡੀਅਮ ਪਹੁੰਚਦੇ ਜਾਂਦੇ ਹਨ। ਅਜਿਹੇ ਵਿੱਚ ਭਾਰਤ ਵਿੱਚ ਤਾਂ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਬਾਰੇ ਪੁੱਛਣ ਦੀ ਜ਼ਰੂਰਤ ਹੀ ਨਹੀਂ। ਵਿਰਾਟ ਕੋਹਲੀ ਨੇ ਐਤਵਾਰ ਨੂੰ ਅਫ਼ਗਾਨਿਸਤਾਨ ਵਿਰੁਧ ਟੀ-20 ਮੈਚ ਵਿੱਚ 14 ਮਹੀਨਿਆਂ ਬਾਅਦ ਇਸ ਫਾਰਮੈਟ ਵਿੱਚ ਵਾਪਸੀ ਕੀਤੀ । ਇਸ ਮੈਚ ਦੌਰਾਨ ਇੱਕ ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜ ਕੇ ਵਿਰਾਟ ਨੂੰ ਮਿਲਣ ਮੈਦਾਨ ‘ਤੇ ਚਲਾ ਗਿਆ ।
ਵਿਰਾਟ ਕੋਹਲੀ ਜਦੋਂ ਅਫ਼ਗਾਨਿਸਤਾਨ ਦੀ ਬੱਲੇਬਾਜ਼ੀ ਦੌਰਾਨ 18ਵੇਂ ਓਵਰ ਵਿੱਚ ਬਾਊਂਡਰੀ ‘ਤੇ ਫੀਲਡਿੰਗ ਕਰ ਰਹੇ ਸਨ ਤਾਂ ਇੱਕ ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜਦੇ ਹੋਏ ਵਿਰਾਟ ਕੋਲ ਪਹੁੰਚ ਗਿਆ। ਸਭ ਤੋਂ ਪਹਿਲਾਂ ਤਾਂ ਉਸ ਨੇ ਝੁਕ ਕੇ ਵਿਰਾਟ ਦੇ ਪੈਰਾਂ ਨੂੰ ਛੂਹਿਆ ਅਤੇ ਫਿਰ ਉਸ ਨੂੰ ਗਲੇ ਲਗਾਇਆ । ਉਹ ਕੁਝ ਦੇਰ ਤੱਕ ਵਿਰਾਟ ਨੂੰ ਜੱਫੀ ਪਾਉਣ ਵਿਚ ਕਾਮਯਾਬ ਰਿਹਾ ਅਤੇ ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀ ਉਥੇ ਆਏ ਅਤੇ ਉਸ ਨੂੰ ਫੜ ਲਿਆ । ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਘੇਰਾ ਤੋੜਨ ਵਾਲੇ ਵਿਅਕਤੀ ਨੂੰ ਫੜ ਲਿਆ ਅਤੇ ਥਾਣੇ ਲੈ ਗਈ।
ਇਹ ਵੀ ਪੜ੍ਹੋ: ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ
ਜ਼ਿਕਰਯੋਗ ਹੈ ਕਿ ਭਾਰਤ ਨੇ ਅਫ਼ਗਾਨਿਸਤਾਨ ਵਿਰੁੱਧ ਖੇਡੀ ਜਾ ਰਹੀ ਟੀ-20 ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਟੀਮ ਇੰਡੀਆ ਨੇ 3 ਮੈਚਾਂ ਦੀ ਸੀਰੀਜ਼ ਦੇ ਲਗਾਤਾਰ ਦੋ ਮੈਚ ਜਿੱਤ ਕੇ ਇਹ ਸਫਲਤਾ ਹਾਸਿਲ ਕੀਤੀ । ਇੰਦੌਰ ਵਿੱਚ ਖੇਡੇ ਗਏ ਦੂਜੇ ਮੈਚ ਵਿੱਚ ਮਹਿਮਾਨ ਟੀਮ ਨੇ 172 ਦੌੜਾਂ ਬਣਾਈਆਂ ਸਨ । ਯਸ਼ਸਵੀ ਜੈਸਵਾਲ ਅਤੇ ਸ਼ਿਵਮ ਦੂਬੇ ਦੇ ਤੂਫਾਨੀ ਅਰਧ ਸੈਂਕੜੇ ਦੇ ਆਧਾਰ ‘ਤੇ ਆਸਾਨ ਜਿੱਤ ਦਰਜ ਕੀਤੀ । ਦੋਵਾਂ ਹੀ ਟੀ-20 ਮੈਚਾਂ ਵਿੱਚ ਟੀਮ ਇੰਡੀਆ ਨੇ 6 ਵਿਕਟਾਂ ਨਾਲ ਇਕਤਰਫਾ ਜਿੱਤ ਹਾਸਿਲ ਕੀਤੀ ।
ਦੱਸ ਦੇਈਏ ਕਿ 429 ਦਿਨਾਂ ਬਾਅਦ ਟੀ-20 ਇੰਟਰਨੈਸ਼ਨਲ ਵਿੱਚ ਵਾਪਸੀ ਕਰਨ ਵਾਲੇ ਵਿਰਾਟ ਕੋਹਲੀ ਨੇ ਮੈਚ ਵਿੱਚ ਅਪਣੀ ਧਮਾਕੇਦਾਰ ਬੱਲੇਬਾਜ਼ੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਉਸ ਦੀ ਵਾਪਸੀ ਤੋਂ ਬਾਅਦ ਇਸ ਤਰ੍ਹਾਂ ਦੀਆਂ ਪਾਰੀਆਂ ਨੇ ਉਸ ਦੇ ਟੂਰਨਾਮੈਂਟ ਵਿੱਚ ਖੇਡਣ ਦੀਆਂ ਉਮੀਦਾਂ ਨੂੰ ਹੋਰ ਵਧਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”