ਫਾਜ਼ਿਲਕਾ ਵਿਚ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ ਆਏ ਦਿਨ ਕਿਸੇ ਨਾ ਕਿਸੇ ਜਗ੍ਹਾ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰਨ ਦੇ ਮਾਮਲੇ ਸਾਹਮਣੇ ਆਰਹੇ ਹਨ। ਇਸੇ ਤਰ੍ਹਾਂ ਪੁਲਿਸ ਤੇ ਆਬਕਾਰੀ ਵਿਭਾਗ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਦੇ ਪਿੰਡ ਓਝਾਵਾਲੀ ਦੇ ਰੇਲਵੇ ਫਾਟਕ ਕੋਲ ਜ਼ਮੀਨ ਦੇ ਹੇਠਾਂ ਦਬੀ ਹੋਈ 500 ਲੀਟਰ ਲਾਹਣ ਬਰਾਮਦ ਕੀਤੀ ਹੈ।
ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਸੀ ਜਿਸ ਦੌਰਾਨ ਪਿੰਡ ਓਝਾਵਾਲੀ ਦੇ ਰੇਲਵੇ ਫਾਟਕ ਕੋਲ 500 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਹ ਨਾਜਾਇਜ਼ ਤਸਕਰਾਂ ਨੇ ਜ਼ਮੀਨ ਦੇ ਹੇਠਾਂ ਲੁਕਾ ਕੇ ਰੱਖੀ ਹੋਈ ਸੀ।
ਇਸ ਸ਼ਰਾਬ ਬਰਾਮਦਗੀ ਦੇ ਮਾਮਲੇ ਵਿਚ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ ਆਪਣੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”