ਸੰਗਰੂਰ ਦੇ ਥਾਣਾ ਖਨੌਰੀ ਅਧੀਨ ਪੈਂਦੇ ਪਿੰਡ ਅੰਨਦਾਣਾ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਬੀਐੱਸਐੱਫ ਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਵਜੋਂ ਹੋਈ ਹੈ ਤੇ ਉਹ ਇਨ੍ਹੀਂ ਦਿਨੀਂ ਮਿਜ਼ੋਰਮ ਵਿਚ ਤਾਇਨਾਤ ਸੀ।
ਮਿਲੀ ਜਾਣਕਾਰੀ ਮੁਤਾਬਕ ਰਾਜਵੀਰ ਸਿੰਘ ਛੁੱਟੀ ਕੱਟਣ ਪਿੰਡ ਆਇਆ ਹੋਇਆ ਸੀ। ਰਾਜਵੀਰ ਸਿੰਘ 2003 ‘ਚ ਫ਼ੌਜ ’ਚ ਭਰਤੀ ਹੋਇਆ ਸੀ। ਉਸ ਦੇ ਪਰਿਵਾਰ ਵਿਚ ਇਕ ਭਰਾ ਅਤੇ ਇਕ ਭੈਣ ਤੋਂ ਛੋਟਾ ਸੀ।ਉਹ ਅਪਣੇ ਪਿਛੇ ਇਕ ਪੁੱਤਰ (16) ਛੱਡ ਗਿਆ ਹੈ, ਜੋ ਕਿ ਦਸਵੀਂ ਜਮਾਤ ਵਿਚ ਪੜ੍ਹਦਾ ਹੈ।
ਇਹ ਵੀ ਪੜ੍ਹੋ : ਖੇਡ ਮੰਤਰੀ ਮੀਤ ਹੇਅਰ ਨੇ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ
ਬੀਤੀ ਰਾਤ ਰਾਜਵੀਰ ਸਿੰਘ ਨੂੰ ਅਚਾਨਕ ਹਾਰਟ ਅਟੈਕ ਆ ਗਿਆ ਜਿਸਦੇ ਤੁਰੰਤ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਅੱਜ ਸਰਕਾਰੀ ਸਨਮਾਨਾਂ ਨਾਲ ਪਿੰਡ ਅੰਨਦਾਣਾ ਵਿਖੇ ਜਵਾਨ ਰਾਜਵੀਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”