ਜਲੰਧਰ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਜਾਅਲੀ CBSE ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਿਰੋਹ ਸਰਗਰਮ ਹੈ ਜੋ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਦਾ ਧੰਦਾ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫੜੇ ਗਏ ਦੋ ਵਿਅਕਤੀਆਂ ਦੀ ਪਛਾਣ ਅਨੁਰਾਗ ਡਾਬਰ ਵਾਸੀ ਜਲੰਧਰ ਅਤੇ ਰਾਘਵ ਚੱਢਾ ਵਾਸੀ ਫਤਿਹਪੁਰੀ ਟਾਂਡਾ ਰੋਡ ਵਜੋਂ ਹੋਈ ਹੈ। ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਧਾਰਾ 465, 467, 468, 471, 420 ਆਈਪੀਸੀ, 66 ਡੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਿਰੋਹ ਬੜੀ ਚਲਾਕੀ ਨਾਲ ਕੰਮ ਕਰਦਾ ਸੀ ਅਤੇ ਵੱਡੇ ਪੱਧਰ ’ਤੇ ਜਾਅਲੀ ਸਰਟੀਫਿਕੇਟ ਬਣਵਾ ਲੈਂਦਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਪ੍ਰਿੰਟਰ ਸਮੇਤ ਕੰਪਿਊਟਰ ਸੈੱਟ ਅਤੇ 600 ਦੇ ਕਰੀਬ ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਅਨੁਰਾਗ ਡਾਬਰ ਇੱਕ ਪ੍ਰਾਈਵੇਟ ਸਕੂਲ ਦਾ ਪ੍ਰਿੰਸੀਪਲ ਹੈ, ਉਹ ਵਿਦਿਆਰਥੀਆਂ ਦਾ ਡਾਟਾ ਇਕੱਠਾ ਕਰਕੇ ਦੂਜੇ ਦੋਸ਼ੀ ਰਾਘਵ ਨੂੰ ਭੇਜਦਾ ਸੀ। ਸ਼ਰਮਾ ਨੇ ਦੱਸਿਆ ਕਿ ਰਾਘਵ ਕੰਪਿਊਟਰ ਦੀ ਵਰਤੋਂ ਕਰਕੇ ਡਾਟਾ ਤੋਂ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਮਹਿੰਗੇ ਭਾਅ ਵਿਚ ਵੇਚਦਾ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਿਰੋਹ ਇਨ੍ਹਾਂ ਸਰਟੀਫਿਕੇਟਾਂ ਨੂੰ 20 ਤੋਂ 25 ਹਜ਼ਾਰ ਰੁਪਏ ਤੱਕ ਵੇਚਦਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PSEB ਨੇ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ, ਰਾਤੋਂ-ਰਾਤ ਲਿਆ ਇਹ ਫੈਸਲਾ
ਦੋਸ਼ੀ ਕੰਪਿਊਟਰ ਦੀ ਵਰਤੋਂ ਕਰਕੇ ਡਾਟਾ ਤੋਂ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਮਹਿੰਗੇ ਭਾਅ ਵਿਚ ਵੇਚਦੇ ਸਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਿਰੋਹ ਇਨ੍ਹਾਂ ਸਰਟੀਫਿਕੇਟਾਂ ਨੂੰ 20,000 ਰੁਪਏ ਤੋਂ ਲੈ ਕੇ 25,000 ਰੁਪਏ ਤੱਕ ਦੀ ਕੀਮਤ ਵਿੱਚ ਵੇਚਦਾ ਸੀ। ਕਈ ਵਾਰ ਮੁਲਜ਼ਮ 25 ਹਜ਼ਾਰ ਰੁਪਏ ਤੋਂ ਵੱਧ ਵਸੂਲਦੇ ਸਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”