ਫਤਿਹਗੜ੍ਹ ਸਾਹਿਬ ‘ਚ ਰਾਤ 11 ਵਜੇ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾਂ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ।
ਉਸ ਦੀ ਪਛਾਣ ਜਸਵੰਤ ਸਿੰਘ ਵਾਸੀ ਬੱਸੀ ਪਠਾਣਾਂ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਤਿੰਨਾਂ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਲੋਹਾਨਗਰੀ ਮੰਡੀ ਗੋਬਿੰਦਗੜ੍ਹ ਸਥਿਤ ਸਟੀਲ ਇੰਡਸਟਰੀ ਤੋਂ 25 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਰਕਮ ਦੀ ਵਸੂਲੀ ਲਈ ਪੁਲਿਸ ਨੇ ਇੱਕ ਲੁਟੇਰੇ ਨੂੰ ਲਿਆਂਦਾ ਸੀ। ਇਸ ਦੌਰਾਨ ਉਸ ਨੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ।
ਜਾਣਕਾਰੀ ਮੁਤਾਬਕ ਪ੍ਰੇਮ ਨਗਰ ਸਥਿਤ ਇੰਡਸਟਰੀ ਦੇ ਮਾਲਕ ਕਮਲਦੀਪ ਦੀ ਮਾਤਾ ਦਾ ਬੀਤੇ ਦਿਨੀਂ ਭੋਗ ਸੀ। ਇਸ ਦੇ ਲਈ ਪੂਰਾ ਪਰਿਵਾਰ ਮੰਦਰ ‘ਚ ਮੌਜੂਦ ਸੀ। ਇਸੇ ਦੌਰਾਨ ਇੱਕ ਕਾਰ ਵਿੱਚ ਆਏ ਤਿੰਨ ਲੁਟੇਰੇ ਇੰਡਸਟਰੀ ਵਿੱਚ ਦਾਖ਼ਲ ਹੋ ਗਏ। ਉਨ੍ਹਾਂ ਦਫ਼ਤਰ ਵਿੱਚ ਮੌਜੂਦ ਨੌਕਰ ਨੂੰ ਬੰਧਕ ਬਣਾ ਕੇ 25 ਲੱਖ ਰੁਪਏ ਲੁੱਟ ਲਏ।
ਲੁਟੇਰੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ। ਮੰਡੀ ਗੋਬਿੰਦਗੜ੍ਹ ਪੁਲਿਸ ਨੇ ਵੀ ਇਹ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ ਸਨ, ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ |
ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੇ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਸਨ। ਇਸ ਦੌਰਾਨ ਐਸਪੀ (ਆਈ) ਰਾਕੇਸ਼ ਯਾਦਵ ਦੀ ਅਗਵਾਈ ਹੇਠ ਤਿੰਨ ਲੁਟੇਰੇ ਫੜੇ ਗਏ। ਮੁੱਢਲੀ ਪੁੱਛਗਿੱਛ ਦੌਰਾਨ ਲੁਟੇਰਿਆਂ ਨੇ ਮੰਨਿਆ ਕਿ ਲੁੱਟੀ ਗਈ ਰਕਮ ਬੱਸੀ ਪਠਾਣਾਂ ਵਿੱਚ ਇੱਕ ਬੋਲੈਰੋ ਗੱਡੀ ਵਿੱਚ ਰੱਖੀ ਹੋਈ ਸੀ।
ਦੇਰ ਰਾਤ ਜਦੋਂ ਪੁਲਿਸ ਟੀਮ ਇੱਕ ਲੁਟੇਰੇ ਨੂੰ ਆਪਣੇ ਨਾਲ ਬੱਸੀ ਪਠਾਣਾਂ ਤੋਂ ਬਰਾਮਦਗੀ ਲਈ ਲੈ ਗਈ ਤਾਂ ਲੁਟੇਰੇ ਨੇ ਬੋਲੈਰੋ ’ਚੋਂ ਲੁੱਟੀ ਰਕਮ ਕੱਢਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ। ਲੁਟੇਰੇ ਨੇ ਕਾਰ ‘ਚ ਪਹਿਲਾਂ ਤੋਂ ਰੱਖੇ ਨਜਾਇਜ਼ ਹਥਿਆਰ ਨਾਲ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਬਚਾਅ ਵਿੱਚ ਗੋਲੀ ਚਲਾ ਦਿੱਤੀ ਅਤੇ ਗੋਲੀ ਲੁਟੇਰੇ ਦੀ ਲੱਤ ਵਿੱਚ ਲੱਗੀ। ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਗਿਆ ਅਤੇ ਉਸ ਨੂੰ ਫੜ ਲਿਆ।
ਇਹ ਵੀ ਪੜ੍ਹੋ : ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਘਰੇਲੂ ਕਲੇਸ਼ ਦੇ ਮਾਮਲੇ ‘ਚ ਅਦਾਲਤ ਤੋਂ ਮਿਲੀ ਪੱਕੀ ਜ਼ਮਾਨਤ
ਬੱਸੀ ਪਠਾਣਾਂ ਦੇ ਸਿਵਲ ਹਸਪਤਾਲ ਦੇ ਡਾਕਟਰ ਅਸ਼ੀਸ਼ ਨੇ ਦੱਸਿਆ ਕਿ ਪੁਲਿਸ ਇੱਕ ਜ਼ਖ਼ਮੀ ਵਿਅਕਤੀ ਨੂੰ ਲੈ ਕੇ ਆਈ ਸੀ। ਜਿਸ ਦੀ ਲੱਤ ਵਿੱਚ ਗੋਲੀ ਲੱਗੀ ਹੈ। ਹਾਲਤ ਖਤਰੇ ਤੋਂ ਬਾਹਰ ਹੈ। ਇੱਕ ਪੁਲਿਸ ਮੁਲਾਜ਼ਮ ਵੀ ਭਰਤੀ ਸੀ। ਪੁਲਿਸ ਵਾਲੇ ਨੂੰ ਗੋਲੀ ਨਹੀਂ ਲੱਗੀ। ਹਾਲਾਂਕਿ ਪੁਲਿਸ ਮੁਲਾਜ਼ਮ ਦਾ ਬੀਪੀ ਕਾਫੀ ਵਧ ਗਿਆ ਸੀ।
ਫਤਿਹਗੜ੍ਹ ਸਾਹਿਬ ਦੇ ਐਸਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਸਵੈ-ਰੱਖਿਆ ਵਿੱਚ ਗੋਲੀ ਚਲਾਈ ਜਦੋਂ ਲੁਟੇਰਾ ਗੋਲੀ ਚਲਾ ਰਿਹਾ ਸੀ। ਇਸ ਮੁਕਾਬਲੇ ਦੌਰਾਨ ਇੱਕ ਲੁਟੇਰਾ ਜ਼ਖ਼ਮੀ ਹੋ ਗਿਆ। ਪੁਲਿਸ ਉਸ ਦੇ ਦੋ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਸ਼ਨੀਵਾਰ ਦੁਪਹਿਰ ਕਰੀਬ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦੇਣਗੇ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”