ਬਟਾਲਾ ਦੇ ਪਿੰਡ ਅਕੜਪੁਰਾ ਕਲਾਂ ‘ਚ ਮਾਮੂਲੀ ਰੰਜਿਸ਼ ਕਾਰਨ 20 ਸਾਲਾਂ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਐਤਵਾਰ ਨੂੰ ਪਿੰਡ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਪੁਲਿਸ ਮੁੱਢਲੀ ਜਾਂਚ ਵਿੱਚ ਲੱਗੀ ਹੋਈ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਰੋਸ਼ਨਦੀਪ ਸਿੰਘ (20) ਵਾਸੀ ਪਿੰਡ ਅਕੜਪੁਰਾ ਕਲਾਂ ਵਜੋਂ ਹੋਈ ਹੈ।
ਮ੍ਰਿਤਕ ਰੋਸ਼ਨਦੀਪ ਸਿੰਘ ਦੇ ਭਰਾ ਜਸ਼ਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਦੇ ਭਰਾ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਰੋਸ਼ਨ ਨੂੰ ਲਹੂ-ਲੁਹਾਨ ਕਰਨ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਰੋਸ਼ਨਦੀਪ ਨੂੰ ਗੰਭੀਰ ਹਾਲਤ ‘ਚ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ, ਜਿੱਥੇ ਅੰਮ੍ਰਿਤਸਰ ਦੇ ਡਾਕਟਰਾਂ ਨੇ ਰੋਸ਼ਨਦੀਪ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ‘ਬਸਪਾ ਅਕਾਲੀ ਦਲ ਨਾਲ ਮਿਲ ਕੇ ਲੜੇਗੀ ਲੋਕ ਸਭਾ ਚੋਣ’- ਜਸਬੀਰ ਗੜ੍ਹੀ ਨੇ ਕੀਤਾ ਸਾਫ਼
ਮੌਕੇ ‘ਤੇ ਪਹੁੰਚੇ ਥਾਣਾ ਕਿਲਾ ਲਾਲ ਦੇ ਐੱਸਐੱਚਓ ਹਰਮੀਕ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਰਹੀ ਹੈ। ਇਸ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”