ਪ੍ਰੋ. ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦੀ ਅਪੀਲ ਨੂੰ ਮੁੜ ਖਾਰਜ ਕਰ ਦਿੱਤਾ ਗਿਆ ਹੈ। ਬੋਰਡ ਨੇ ਸਤਵੀਂ ਵਾਰ ਉਨ੍ਹਾਂ ਦੀ ਰਿਹਾਈ ਦੀ ਅਪੀਲ ਨੂੰ ਖਾਰਿਜ ਕੀਤਾ ਹੈ। 21 ਦਸੰਬਰ ਨੂੰ ਹੋਈ ਬੈਠਕ ’ਚ ਇਸ ਸਬੰਧੀ ਫੈਸਲਾ ਕੀਤਾ ਗਿਆ ਹੈ। ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਨੇ 19 ਜਨਵਰੀ ਨੂੰ ਇਸ ਸਬੰਧੀ ਜੇਲ੍ਹ ਤੇ ਹੋਰ ਅਧਿਕਾਰੀਆਂ ਨੂੰ ਪੱਤਰ ਵੀ ਭੇਜਿਆ ਸੀ।
ਇਹ ਵੀ ਪੜ੍ਹੋ : ਅੱਜ ਤੋਂ ਸਰਕਾਰੀ ਬੱਸ ‘ਚ ਸਫਰ ਕਰਨਾ ਹੋਵੇਗਾ ਔਖਾ! ਟਰਾਂਸਪੋਰਟ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
ਦੱਸ ਦੇਈਏ ਕਿ 46 ਮਾਮਲਿਆਂ ‘ਤੇ ਵਿਚਾਰ ਕਰਨ ਦੇ ਬਾਅਦ ਬੋਰਡ ਨੇ ਸਿਰਫ 14 ਕੈਦੀਆਂ ਦੀ ਰਿਹਾਈ ਦੀ ਸਿਫਾਰਸ਼ ਕੀਤੀ ਸੀ। ਖਾਰਜ ਕੀਤੀਆਂ ਗਈਆਂ ਪਟੀਸ਼ਨਾਂ ਦੀ ਸੂਚੀ ਵਿਚ ਪ੍ਰੋ. ਭੁੱਲਰ ਦਾ ਨਾਂ ਵੀ ਸ਼ਾਮਲ ਹੈ। ਬਾਕੀ ਰਹਿੰਦੇ 32 ਕੈਦੀਆਂ ਦੀ ਜਲਦ ਰਿਹਾਈ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਗਿਆ ਹੈ। ਬੈਠਕ ਵਿਚ ਦਵਿੰਦਰਪਾਲ ਭੁੱਲਰ ਦੀ ਪਟੀਸ਼ਨ ਖਾਰਜ ਕਿਉਂ ਕੀਤੀ ਗਈ, ਇਸ ‘ਤੇ ਅਜੇ ਤੱਕ ਕੋਈ ਵੇਰਵਾ ਵੈੱਬਸਾਈਟ ‘ਤੇ ਸਾਂਝਾ ਨਹੀਂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ –