ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਖੁਰਾਕ ਸੁਰੱਖਿਆ ਯੋਜਨਾ ਤੋਂ ਹਟਾਏ ਗਏ 10.77 ਲੱਖ ਕਾਰਡਾਂ ਨੂੰ ਬਹਾਲ ਕਰਨ ਦਾ ਵੱਡਾ ਫੈਸਲਾ ਕੀਤਾ ਹੈ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਨੂੰ ਇਸ ਮਹੀਨੇ ਤੋਂ ਮੁਫਤ ਰਾਸ਼ਨ ਮਿਲੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਸਕੂਲ ਅਧਿਆਪਕਾਂ ਦੇ ਤਬਾਦਲੇ ਨੂੰ ਸਰਲ ਬਣਾਉਣ ਲਈ ਇੱਕ ਨਵੀਂ ਸਕੀਮ ਨੂੰ ਵੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗਸ਼ਾਲਾਵਾਂ ਨੂੰ 15 ਨਵੇਂ ਸ਼ਹਿਰਾਂ ਤੱਕ ਵਧਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਾਰਵਾਈ ਦੌਰਾਨ ਸ਼ਹੀਦ ਹੋਏ ਰੱਖਿਆ ਕਰਮਚਾਰੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫਰਿਸ਼ਤਾ ਸਕੀਮ 27 ਜਨਵਰੀ ਨੂੰ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਾਈਕ ਰਾਈਡਰ ਯੋਗੇਸ਼ਵਰ ਭੱਲਾ ਨਾਲ ਹਾ.ਦਸਾ, ਟ੍ਰੈਕਟਰ ਨੇ ਗੱਡੀ ਨੂੰ ਮਾਰੀ ਟੱਕਰ, ਪਤਨੀ ਦੀ ਹਾਲਤ ਨਾਜ਼ੁਕ
ਮੰਤਰੀ ਮੰਡਲ ਨੇ ਪੀ.ਪੀ.ਐਸ.ਸੀ. ਦੇ ਚੇਅਰਮੈਨ ਵਜੋਂ ਜੇ.ਪੀ.ਐਸ. ਔਲਖ ਦੇ ਨਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਹੁਣ ਫਾਈਲ ਮਨਜ਼ੂਰੀ ਲਈ ਰਾਜਪਾਲ ਕੋਲ ਭੇਜੀ ਜਾਵੇਗੀ
ਵੀਡੀਓ ਲਈ ਕਲਿੱਕ ਕਰੋ –