ਲੁਧਿਆਣਾ ਵਿੱਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਧਰਨਾ ਚੁੱਕਣ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਦੋ ਦਿਨ ਪਹਿਲਾਂ ਅਦਾਲਤ ਨੇ ਭਾਨਾ ਨੂੰ ਨਿਆਇਕ ਜੇਲ੍ਹ ਭੇਜ ਦਿੱਤਾ ਸੀ। ਅੱਜ ਭਾਣਾ ਸਿੱਧੂ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਉਸ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਭਾਨਾ ਨੂੰ 50,000 ਰੁਪਏ ਦਾ ਮੁਚੱਲਕਾ ਭਰਨ ਤੋਂ ਬਾਅਦ ਜ਼ਮਾਨਤ ਮਿਲ ਜਾਵੇਗੀ।
ਭਾਨਾ ਦੇ ਵਕੀਲ ਰਛਪਾਲ ਸਿੰਘ ਮੰਡ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਭਾਣਾ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਟ੍ਰੈਵਲ ਏਜੰਟ ਗੁਰਪ੍ਰੀਤ ਕੌਰ ‘ਤੇ ਪਹਿਲਾਂ ਵੀ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਕਈ ਮਾਮਲੇ ਵੱਖ-ਵੱਖ ਸ਼ਹਿਰਾਂ ਵਿੱਚ ਦਰਜ ਹਨ। ਉਸ ਨੇ ਕਿਹਾ ਕਿ ਉਸ ਨੇ ਇਸ ਔਰਤ ਤੋਂ ਕਿਸੇ ਤਰ੍ਹਾਂ ਦੇ ਪੈਸਿਆਂ ਦੀ ਮੰਗ ਨਹੀਂ ਕੀਤੀ ਹੈ।
ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ ਹਨ ਕਿ ਜੇਕਰ ਕਿਸੇ ਕੇਸ ਵਿੱਚ ਸਜ਼ਾ 7 ਸਾਲ ਤੋਂ ਘੱਟ ਹੋਵੇ ਤਾਂ ਉਸ ਦੀ ਜ਼ਮਾਨਤ ਥਾਣੇ ਵਿੱਚ ਹੀ ਦਿੱਤੀ ਜਾਵੇ। ਭਾਨਾ ਨੂੰ ਨੋਟਿਸ ਵੀ ਨਹੀਂ ਭੇਜਿਆ ਗਿਆ। ਐਡਵੋਕੇਟ ਮੰਡ ਨੇ ਕਿਹਾ ਕਿ ਉਸ ਨੂੰ ਕਾਨੂੰਨ ‘ਤੇ ਭਰੋਸਾ ਹੈ ਅਤੇ ਸੱਚ ਦੀ ਜਿੱਤ ਹੋਵੇਗੀ।
ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ ‘ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈਪੀਸੀ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਭਾਨਾ ਦੇ ਸਮਰਥਕਾਂ ਨੇ ਥਾਣੇ ਦੇ ਬਾਹਰ ਵੀ ਆਪਣਾ ਗੁੱਸਾ ਜ਼ਾਹਰ ਕੀਤਾ। ਸ਼ਿਕਾਇਤਕਰਤਾ ਔਰਤ ਗੁਰਪ੍ਰੀਤ ਕੌਰ ਸੈਕਟਰ-32 ਏ. ਦੀ ਰਹਿਣ ਵਾਲੀ ਹੈ, ਉਸ ਦਾ ਇਮੀਗ੍ਰੇਸ਼ਨ ਦਫ਼ਤਰ ਇਸ਼ਮੀਤ ਚੌਕ ਥਾਣਾ ਮਾਡਲ ਟਾਊਨ ਨੇੜੇ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ।
ਇਹ ਵੀ ਪੜ੍ਹੋ : 26 ਜਨਵਰੀ ਨੂੰ ਦੁਪਹਿਰ ਤੱਕ ਜਾਰੀ ਹੋਇਆ ਅਲਰਟ, ਕੋਲਡ ਡੇ ਤੇ ਕੜਾਕੇ ਦੀ ਠੰਢ ਦੀ ਚਿਤਾਵਨੀ
ਇਹ ਹੈ ਮਾਮਲਾ
ਔਰਤ ਦਾ ਦੋਸ਼ ਹੈ ਕਿ ਬਲਾਗਰ ਭਾਨਾ ਸਿੱਧੂ ਅਕਸਰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਟ੍ਰੈਵਲ ਏਜੰਟਾਂ ਨੂੰ ਧਮਕੀਆਂ ਦਿੰਦਾ ਹੈ। ਬੁੱਧਵਾਰ ਨੂੰ ਉਹ ਸੰਗਤ ਦਰਸ਼ਨ ਲਗਾ ਕੇ ਟ੍ਰੈਵਲ ਏਜੰਟਾਂ ਖਿਲਾਫ ਬੋਲ ਕੇ ਕਹਿੰਦਾ ਹੈ ਕਿ ਜੇ ਤੁਸੀਂ ਪੈਸੇ ਨਾ ਦਿੱਤੇ ਤਾਂ ਮੈਂ ਟ੍ਰੈਵਲ ਏਜੰਟਾਂ ਦੇ ਘਰਾਂ ਦੇ ਬਾਹਰ ਆ ਕੇ ਧਰਨਾ ਲਾਵਾਂਗਾ। ਇਸੇ ਧਮਕੀ ਮਗਰੋਂ ਭਾਨਾ ਸਿੱਧੂ ਨੇ 30 ਅਗਸਤ 2023 ਨੂੰ ਸਵੇਰੇ 830 ਵਜੇ ਮੇਰੇ ਮੋਬਾਈਲ ਨੰਬਰ ‘ਤੇਆਪਣੇ ਮੋਬਾਈਲ ਨੰਬਰ ਤੋਂ ਫੋਨਕੀਤਾ। ਭਾਨਾ ਨੇ ਉਸ ਦੇ ਫੋਨ ‘ਤੇ ਗੱਲ ਕਰਦੇ ਹੋਏ ਕਿਹਾ ਕਿ ਉਹ 10 ਹਜ਼ਾਰ ਰੁਪਏ ਪਾ ਦੇਵੇ, ਤਾਂਕਿ ਧਰਨੇ ਵਾਲੀਆਂ ਗੱਡੀਆਂ ਨੂੰ ਵਾਪਸ ਲੈ ਕੇ ਜਾਵੇ।
ਵੀਡੀਓ ਲਈ ਕਲਿੱਕ ਕਰੋ –