ਹਰਿਆਣਾ ਦੇ ਸਿਰਸਾ ਤੋਂ ਦਿਵਿਆਂਗ ਸਮਾਜ ਸੇਵੀ ਗੁਰਵਿੰਦਰ ਸਿੰਘ ਨੂੰ ਪਦਮਸ਼੍ਰੀ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਦਾ ਨਾਂ 2024 ਲਈ ਪਦਮ ਪੁਰਸਕਾਰ ਦੀ ਸੂਚੀ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ ਸਨਮਾਨਿਤ ਕਰਨਗੇ।
ਗੁਰਵਿੰਦਰ ਸਿੰਘ ਬੇਘਰ, ਬੇਸਹਾਰਾ, ਔਰਤਾਂ, ਅਨਾਥ ਅਤੇ ਅਪਾਹਜ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹਨ। ਉਨ੍ਹਾਂ ਨੇ ਬਾਲ ਗੋਪਾਲ ਧਾਮ ਨਾਮ ਦੀ ਇੱਕ ਬਾਲ ਦੇਖਭਾਲ ਸੰਸਥਾ ਦੀ ਸਥਾਪਨਾ ਕੀਤੀ ਅਤੇ 300 ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕੀਤਾ। ਉਨ੍ਹਾਂ ਦੇ ਅਟੁੱਟ ਸਮਰਪਣ ਅਤੇ ਸਮਾਜਿਕ ਕਾਰਜਾਂ ਵਿੱਚ ਯੋਗਦਾਨ ਤੋਂ ਪ੍ਰਭਾਵਿਤ ਹੋ ਕੇ, ਮੋਦੀ ਸਰਕਾਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।
ਗੁਰਵਿੰਦਰ ਸਿੰਘ ਨੇ 6000 ਤੋਂ ਵੱਧ ਹਾਦਸੇ ਪੀੜਤਾਂ ਅਤੇ ਗਰਭਵਤੀ ਔਰਤਾਂ ਨੂੰ ਮੁਫਤ ਐਂਬੂਲੈਂਸ ਸੇਵਾ ਵੀ ਪ੍ਰਦਾਨ ਕੀਤੀ ਹੈ। ਗੁਰਵਿੰਦਰ ਸਿੰਘ ਤੁਰਨ-ਫਿਰਨ ਤੋਂ ਅਸਮਰੱਥ ਹਨ। ਦਰਅਸਲ ਟਰੱਕ ਨਾਲ ਟਕਰਾਉਣ ਤੋਂ ਬਾਅਦ ਉਸ ਦਾ ਕਮਰ ਤੋਂ ਹੇਠਾਂ ਵਾਲੇ ਹਿੱਸੇ ਨੂੰ ਅਧਰੰਗ ਹੋ ਗਿਆ ਸੀ। ਉਦੋਂ ਤੋਂ ਉਹ ਵ੍ਹੀਲਚੇਅਰ ‘ਤੇ ਹਨ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਨੇ ਆਪਣਾ ਜੀਵਨ ਦੂਜਿਆਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।
ਇਹ ਵੀ ਪੜ੍ਹੋ : ਡਾਕਟਰਾਂ ਦਾ ਕਮਾਲ, 12 ਘੰਟੇ ਦਾ ਆਪ੍ਰੇਸ਼ਨ, ਡੈੱਡ ਔਰਤ ਦੇ ਹੱਥਾਂ ਨਾਲ ਬੰਦੇ ਨੂ ਦਿੱਤੀ ਨਵੀਂ ਜ਼ਿੰਦਗੀ
ਹਿਸਾਰ ਰੋਡ ‘ਤੇ ਸਥਿਤ ਭਾਈ ਕਨ੍ਹਈਆ ਆਸ਼ਰਮ ਦੇ ਸੰਚਾਲਕ 19 ਸਾਲਾਂ ਤੋਂ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਰਹੇ ਹਨ। ਹੁਣ ਤੱਕ ਉਹ 700 ਤੋਂ ਵੱਧ ਬੇਸਹਾਰਾ ਲੋਕਾਂ ਦੀ ਮਦਦ ਕਰ ਚੁੱਕੇ ਹਨ। 500 ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਬਹੁਤ ਸਾਰੀਆਂ ਕੁੜੀਆਂ ਦੇ ਵਿਆਹ ਕਰਵਾਏ ਹਨ। ਆਸ਼ਰਮ ਦੇ ਸੰਚਾਲਕ ਗੁਰਵਿੰਦਰ ਸਿੰਘ ਨੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਲਈ ਮੁਫ਼ਤ ਦੁੱਧ ਦੀ ਸੇਵਾ ਸ਼ੁਰੂ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਵਾਵਾਂ, ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਅਤੇ ਤਲਾਕਸ਼ੁਦਾ ਔਰਤਾਂ ਦੇ ਬੱਚਿਆਂ ਲਈ ਬਿਨਾਂ ਫੀਸ ਕਾਊਂਟਰ ਸਕੂਲ ਵੀ ਬਣਾਇਆ ਹੈ। ਇਸ ਵਿੱਚ ਬੱਚਿਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ।
ਗੁਰਵਿੰਦਰ ਸਿੰਘ ਨੇ ਕਿਹਾ ਕਿ ਪਦਮ ਸ਼੍ਰੀ ਲਈ ਨਾਮਜ਼ਦ ਕੀਤੇ ਜਾਣ ‘ਤੇ ਮੈਂ ਬਹੁਤ ਖੁਸ਼ ਹਾਂ। ਮੈਂ 19 ਸਾਲਾਂ ਤੋਂ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਰਿਹਾ ਹਾਂ। ਇਹ ਸੇਵਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ –