ਹਰਿਆਣਾ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 26 ਜਨਵਰੀ ਯਾਨੀ ਅੱਜ ਵੀ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਠੰਢ ਦੇ ਹਾਲਾਤ ਬਰਕਰਾਰ ਰਹਿਣਗੇ। ਮੌਸਮ ਵਿਗਿਆਨੀਆਂ ਨੇ ਅਗਲੇ 3 ਦਿਨਾਂ ਤੱਕ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਜਤਾਈ ਹੈ। 24 ਘੰਟਿਆਂ ਦੇ ਅੰਕੜਿਆਂ ਅਨੁਸਾਰ ਸਿਰਸਾ ਦੀ ਰਾਤ ਸੂਬੇ ਵਿੱਚ ਸਭ ਤੋਂ ਠੰਢੀ ਰਹੀ। ਇੱਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਮਾਹਿਰਾਂ ਨੇ 1 ਫਰਵਰੀ ਦੇ ਆਸਪਾਸ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। 30 ਅਤੇ 31 ਜਨਵਰੀ ਨੂੰ ਅੰਸ਼ਕ ਬੱਦਲ ਛਾਏ ਰਹਿਣਗੇ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ। ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ ਵਿੱਚ ਮੌਸਮ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਚਕੂਲਾ, ਯਮੁਨਾਨਗਰ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਭਿਵਾਨੀ, ਚਰਖੀ ਦਾਦਰੀ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਦੇ ਨਾਲ-ਨਾਲ ਠੰਢ ਦੇ ਹਾਲਾਤ ਵੀ ਬਣੇ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਐਲ ਨੀਨੋ ਸਥਿਤੀਆਂ ਨੂੰ ਵੀ ਪੱਛਮੀ ਗੜਬੜੀ ਦੇ ਘੱਟ ਹੋਣ ਦਾ ਇੱਕ ਕਾਰਨ ਮੰਨਿਆ ਜਾ ਸਕਦਾ ਹੈ। ਹੁਣ ਇਸ ਕਾਰਨ ਉੱਤਰ-ਪੱਛਮੀ ਭਾਰਤ ‘ਚ ਵੀ ਠੰਡ ਦੇ ਦਿਨਾਂ ‘ਚ ਕਮੀ ਦੇਖਣ ਨੂੰ ਮਿਲੀ ਹੈ। 250 ਕਿਲੋਮੀਟਰ ਤੋਂ 320 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਜੈੱਟ ਸਟ੍ਰੀਮ ਹਵਾਵਾਂ ਨੇ ਵੀ ਉੱਤਰੀ ਭਾਰਤ ਦੀ ਠੰਢ ਨੂੰ ਹੋਰ ਵਧਾ ਦਿੱਤਾ ਹੈ। ਇਸ ਕਾਰਨ ਇੱਥੇ ਸੀਤ ਲਹਿਰ ਦਾ ਦੌਰ ਵੀ ਵਧ ਗਿਆ ਹੈ।