ਬੀਤੀ ਦੇਰ ਰਾਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬਸੀ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸਾ ਲਗਭਗ ਰਾਤ 11 ਵਜੇ ਵਾਪਰਿਆ। ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਜਖਮੀ ਹੋ ਗਏ। ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਨਾਲ ਉਕਤ ਹਾਦਸਾ ਵਾਪਰਿਆ ਹੈ। 
ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਹਾਦਸੇ ਵਿਚ ਸ਼ਾਮਿਲ ਕੈਂਟਰ ਚਾਲਕ ਵੀ ਜ਼ਖਮੀਆਂ ਵਿਚ ਸ਼ਾਮਿਲ ਹਨ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਰਾਹਤ ਕੰਮ ਸ਼ੁਰੂ ਕਰ ਦਿੱਤੇ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























