ਸਮਾਜ ਸੇਵੀ ਡਾ. ਗੁਰਿੰਦਰ ਸਿੰਘ ਰੰਗਰੇਟਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਡਾ. ਰੰਗਰੇਟਾ ਖਿਲਾਫ ਸੋਸ਼ਲ ਮੀਡੀਆ ‘ਤੇ ਅਸ਼ਲੀਲ ਟਿੱਪਣੀਆਂ ਕਰਨ ਅਤੇ ਭੱਦੀ ਸ਼ਬਦਾਵਲੀ ਵਰਤਣ ਦੀ ਅਪਮਾਨਜਨਕ ਪੋਸਟ ਕਰਨ ਦੇ ਦੋਸ਼ ‘ਚ ਪੀਪੀ ਸੁਖਵਿੰਦਰ ਸਿੰਘ ਵੱਲੋਂ ਬੀਤੇ ਦਿਨ ਐੱਫ.ਆਈ.ਆਰ. ਦਰਜ ਕਰਵਾਈ ਗਈ ਸੀ। ਪੁਲਿਸ ਨੇ ਅੱਜ ਸਮਾਜ ਸੇਵੀ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਮਾਣਯੋਗ ਅਦਾਲਤ ਵੱਲੋਂ ਉਸ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ।
ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ ‘ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਡਾ. ਗੁਰਿੰਦਰ ਸਿੰਘ ਰੰਗਰੇਟਾ ਨੇ ਉਸ ਪੋਸਟ ‘ਤੇ ਟਿੱਪਣੀ ਕਰਦਿਆਂ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ।
ਪੀਪੀ ਸੁਖਵਿੰਦਰ ਨੇ ਕਿਹਾ ਕਿ ਉਸ ਪੋਸਟ ‘ਤੇ ਉਸ ਨੇ ਮਾਂ-ਭੈਣ ਦੀਆਂ ਗਾਲ੍ਹਾਂ ਕੱਢੀਆਂ। ਸੁਖਵਿੰਦਰ ਸਿੰਘ ਨੇ ਬੀਤੇ ਦਿਨੀਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ। ਉਸ ਨੇ ਉਨ੍ਹਾਂ ਨੂੰ ਉਹ ਪੋਸਟ ਵੀ ਦਿਖਾਈ ਜਿਸ ਵਿੱਚ ਰੰਗਰੇਟਾ ਨੇ ਉਸ ਨੂੰ ਗਾਲ੍ਹਾਂ ਕੱਢੀਆਂ ਸਨ। ਸੁਖਵਿੰਦਰ ਨੇ ਦੱਸਿਆ ਕਿ ਉਸ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਪੋਸਟ ਕੀਤੀ ਸੀ, ਜਿਸ ਮਗਰੋਂ ਡਾ. ਰੰਗਰੇਟਾ ਨੇ ਗਾਲ੍ਹਾਂ ਕੱਢ ਕੇ ਕਮੈਂਟ ਕੀਤਾ।
ਇਹ ਵੀ ਪੜ੍ਹੋ : Text ਲਿਖਦੇ ਹੀ ਤਿਆਰ ਮਿਲੇਗਾ Video, ਐਡਿਟਿੰਗ ਲੱਗੇਗੀ ਖੇਡ- Google ਨੇ ਕੀਤਾ ਕਮਾਲ
ਸੁਖਵਿੰਦਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਵੀ ਡਾ: ਰੰਗਰੇਟਾ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ‘ਤੇ ਗਲਤ ਟਿੱਪਣੀਆਂ ਕੀਤੀਆਂ ਸਨ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਦੋਸ਼ੀ ਡਾਕਟਰ ਰੰਗਰੇਟਾ ਖ਼ਿਲਾਫ਼ ਆਈਪੀਸੀ ਦੀਆਂ IPC ਧਾਰਾ 354, 294, 509, 506 , IT ਐਕਟ ਤਹਿਤ 67, 67-ਏ ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਰਣਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –