ਲੁਧਿਆਣਾ ਵਿਚ ਅੱਜ 37 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿਚ ਫੈਸਲਾ ਲਿਆ ਗਿਆ ਹੈ ਕਿ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਗਈ।
ਰਾਜੇਵਾਲ ਨੇ ਕਿਹਾ ਕਿ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਤਹਿਸੀਲ ਪੱਧਰ ‘ਤੇ 9 ਫਰਵਰੀ ਨੂੰ ਥਾਂ-ਥਾਂ ਕਿਸਾਨ ਜਥੇਬੰਦੀਆਂ ਰਲ ਕੇ ਰੋਸ ਮੁਜ਼ਾਹਰੇ ਕਰਨਗੇ। ਉਨ੍ਹਾਂ ਕਿਹਾ ਕਿ ਟ੍ਰੇਡ ਯੂਨੀਅਨ, ਇੰਡਸਟਰੀ ਵਰਕਰ ਯੂਨੀਅਨ ਨਾਲ ਤੇ ਟਰਾਂਸਪੋਰਟ ਵਰਕਰ ਯੂਨੀਅਨ ਨਾਲ ਤਾਲਮੇਲ ਕੀਤਾ ਜਾਵੇਗਾ ਤਾਂ ਕਿ ਸਾਰੇ ਇਕੱਠੇ ਹੋ ਕੇ ਬੰਦ ਨੂੰ ਸਫਲ ਬਣਾ ਸਕਣ।
ਉਨ੍ਹਾਂ ਕਿਹਾ ਕਿ ਸਾਡੇ ਨਾਲ ਹੋਰ ਸੰਘਰਸ਼ਾਂ ਨੂੰ ਵੀ ਯੂਨੀਅਨ ਦਾ ਸਮਰਥਨ ਮਿਲੇਗਾ ਜਿਸ ਵਿਚ ਕੇਂਦਰ ਖਿਲਾਫ ਲੜਾਈ ਲੜੀ ਜਾਵੇਗੀ ਤੇ ਇਸੇ ਕਾਰਨ ਉਨ੍ਹਾਂ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਹੈ ਤਾਂ ਕਿ ਲੋਕਾਂ ਨੂੰ ਇਸ ਗੱਲ ਦੀ ਜਾਣਕਾਰੀ ਮਿਲ ਸਕੇ ਕਿ 16 ਫਰਵਰੀ ਨੂੰ ਪੂਰਾ ਭਾਰਤ ਬੰਦ ਰਹੇਗਾ, ਸੜਕਾਂ ਵੀ ਬੰਦ ਰਹਿਣਗੀਆਂ ਤੇ ਆਵਾਜਾਈ ਦੇ ਹੋਰ ਸਾਧਨ ਵੀ ਬੰਦ ਰਹਿਣਗੇ।
ਇਹ ਵੀ ਪੜ੍ਹੋ : PM ਮੋਦੀ ਨੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ, ਕਿਹਾ -‘NDA ਸਰਕਾਰ ਪੂਰੇ ਸਮਰਪਣ ਭਾਵ ਨਾਲ ਸੂਬੇ ਦੀ ਕਰੇਗੀ ਸੇਵਾ’
ਇਸ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੀਆਂ ਮੰਗਾਂ ‘ਤੇ ਗੱਲ ਕਰਦੇ ਹੋਏ ਕਿਹਾ ਕਿ ਹਿਟ ਐਂਡ ਰਨ ਮਾਮਲੇ ਵਿਚ ਕੇਂਦਰ ਵੱਲੋਂ ਕੀਤੇ ਗਏ ਸੋਧ ਤੋਂ ਇਲਾਵਾ ਸਾਡੀਆਂ ਮੰਗਾਂ ਲੰਬੇ ਸਮੇਂ ਤੋਂ ਪੂਰੀਆਂ ਨਹੀਂ ਹੋਈਆਂ ਹਨ ਤੇ ਇੰਡਸਟਰੀ ਨੂੰ ਆ ਰਹੀਆਂ ਦਿੱਕਤਾਂ ਕਾਰਨ ਸਾਰੇ ਇਕਜੁੱਟ ਹੋ ਕੇ 16 ਫਰਵਰੀ ਨੂੰ ਬੰਦ ਦਾ ਐਲਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੂਰੀ ਦੁਨੀਆ ਵਿਚ ਜਰਮਨੀ ਵਿਚ, ਹਾਲੈਂਡ ਵਿਚ ਤੇ ਹੋਰ ਯੂਰਪੀ ਦੇਸ਼ਾਂ ਵਿਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਥੋਂ ਦੇ ਕਿਸਾਨ ਵੀ ਲਗਾਤਾਰ ਕਾਰਪੋਰੇਟ ਦਾ ਵਿਰੋਧ ਕਰ ਰਹੇ ਹਨ। ਇਹੀ ਕਾਰਨ ਹੈ ਕਿ ਭਾਰਤ ਵਿਚ ਵੀ ਕਾਰਪੋਰੇਟ ਖਿਲਾਫ ਕਿਸਾਨਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –