ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌ.ਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ ਜਿੱਥੋਂ ਦਾ ਨੌਜਵਾਨ ਪ੍ਰਦੀਪ ਸਿੰਘ ਖੰਗੂੜਾ (27) ਦੀ ਇੰਗਲੈਂਡ ਦੇ ਸ਼ਹਿਰ ਲਿਸਟਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 27 ਸਾਲਾ ਪ੍ਰਦੀਪ ਕਰੀਬ ਸਵਾ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਇੰਗਲੈਂਡ ਗਿਆ ਸੀ। ਜਿਸ ਦੀ 22 ਜਨਵਰੀ ਨੂੰ ਮੌ.ਤ ਹੋ ਜਾਣ ਦੀ ਦੁੱਖਦਾਈ ਖਬਰ ਮਿਲੀ ਹੈ। ਜਿਸ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ।
ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿ.ਤਕ ਨੌਜਵਾਨ ਪ੍ਰਦੀਪ ਦੇ ਚਾਚਾ ਰਿਟਾਇਰਡ ਕੈਪਟਨ ਬਲਜਿੰਦਰ ਸਿੰਘ ਅਤੇ ਪਿੰਡ ਤਾਜਪੁਰ ਦੇ ਸਰਪੰਚ ਵਰਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਪ੍ਰਦੀਪ ਜੋ 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿੱਚ ਪੜ੍ਹਾਈ ਕਰਨ ਗਿਆ ਸੀ ਨੂੰ ਕਰੀਬ ਦੋ ਮਹੀਨੇ ਪਹਿਲਾਂ ਸਿਹਤ ਸਬੰਧੀ ਕੁਝ ਮੁਸ਼ਕਿਲ ਆ ਗਈ, ਪਰ ਉਸ ਤੋਂ ਬਾਅਦ ਹੁਣ ਉਹ ਠੀਕ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ 22 ਜਨਵਰੀ ਨੂੰ ਉਨ੍ਹਾਂ ਨੂੰ ਪ੍ਰਦੀਪ ਦੀ ਮੌ.ਤ ਹੋ ਜਾਣ ਦੀ ਮੰਦਭਾਗੀ ਖਬਰ ਮਿਲੀ।
ਇਹ ਵੀ ਪੜ੍ਹੋ: ਜਲੰਧਰ ਦੀ ਰਹਿਣ ਵਾਲੀ ਸੋਨਾਲੀ ਕੌਲ ਬਣੀ ਜੱਜ, ਆਪਣੇ ਪੂਰੇ ਪਰਿਵਾਰ ਦਾ ਨਾਂ ਕੀਤਾ ਰੌਸ਼ਨ
ਉਨ੍ਹਾਂ ਦੱਸਿਆ ਕਿ ਮ੍ਰਿ.ਤਕ ਨੌਜਵਾਨ ਦੀ ਮਾਤਾ ਇੰਗਲੈਂਡ ਗਈ ਹੋਈ ਹੈ । ਜੋ ਹੁਣ ਆਪਣੇ ਪੁੱਤ ਦੀ ਦੇਹ ਪੰਜਾਬ ਲਿਆਉਣ ਲਈ ਸੰਘਰਸ਼ ਕਰ ਰਹੀ ਹੈ। ਉਨਾਂ ਕਿਹਾ ਕਿ ਮ੍ਰਿਤਕ ਪ੍ਰਦੀਪ ਛੋਟੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਜਿਸ ਕਾਰਨ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ ਕਿ ਉਹ ਮ੍ਰਿ.ਤਕ ਦੀ ਦੇਹ ਨੂੰ ਭਾਰਤ ਲਿਆ ਸਕਣ। ਉਨ੍ਹਾਂ ਨੇ ਸਰਕਾਰ ਅਤੇ ਐਨਆਰਆਈ ਭਰਾਵਾਂ ਤੋਂ ਮੰਗ ਕੀਤੀ ਕਿ ਮ੍ਰਿਤਕ ਪ੍ਰਦੀਪ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮ੍ਰਿ.ਤਕ ਪ੍ਰਦੀਪ ਸਿੰਘ ਮਾਂ-ਬਾਪ ਦਾ ਇਕਲੌਤਾ ਪੁੱਤਰ ਹੀ ਸੀ । ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌ.ਤ ਕਾਰਨ ਪਰਿਵਾਰ ਅਤੇ ਪਿੰਡ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”