ਸੁਲਤਾਨਪੁਰ ਲੋਧੀ ਦੇ ਜਵਾਲਾ ਸਿੰਘ ਨਗਰ ਨਾਲ ਸੰਬੰਧਤ ਇੱਕ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ 15 ਸਾਲ ਪਹਿਲਾ ਇਟਲੀ ਗਿਆ ਸੀ। ਜਿੱਥੇ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਇਟਲੀ ਦੇ balenciaga ਇਲਾਕੇ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ।ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਨਿਵਾਸੀ ਮੁਹੱਲਾ ਜਵਾਲਾ ਸਿੰਘ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਸ ਦਾ ਲੜਕਾ 2009 ‘ਚ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ ।ਜੋਂ ਕਿ 19 ਜਨਵਰੀ ਦੀ ਰਾਤ ਨੂੰ ਸੈਰ ਕਰਨ ਲਈ ਗਿਆ ਸੀ ਅਤੇ ਉਸ ਤੋਂ ਬਾਅਦ ਜਦੋਂ ਅਸੀਂ ਉਸ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਸ ਨਾਲ ਸੰਪਰਕ ਵੀ ਨਹੀਂ ਹੋਇਆ ।ਜਿਸ ਤੋਂ ਬਾਅਦ ਅਸੀਂ ਆਪਣੇ ਦੂਸਰੇ ਲੜਕੇ ਨੂੰ ਇਸ ਬਾਰੇ ਦੱਸਿਆ। ਜੋ ਕਿ ਇਟਲੀ ਵਿਖੇ ਹੀ ਰਹਿੰਦਾ ਹੈ। ਜਿਸ ਨੇ ਉਸ ਦੇ ਗੁੰਮ ਹੋਣ ਦੀ ਸ਼ਿਕਾਇਤ ਇਟਲੀ ਵਿਖੇ ਦਰਜ ਕਰਵਾਈ। ਜਿੱਥੇ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਨਰਿੰਦਰ ਸਿੰਘ ਦੀ ਭੇਦਭਰੇ ਹਾਲਾਤਾਂ ਚ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ‘ਪ੍ਰੀਕਸ਼ਾ ਪੇ ਚਰਚਾ’ ‘ਚ PM ਮੋਦੀ ਦੀ ਬੱਚਿਆਂ ਨੂੰ ਸਲਾਹ-‘ਰੀਲਾਂ ਦੇਖਣ ‘ਚ ਸਮਾਂ ਬਰਬਾਦ ਨਾ ਕਰੋ, ਪੂਰੀ ਨੀਂਦ ਲਓ’
ਮ੍ਰਿਤਕ ਦੇ ਪਿਤਾ ਹਰਜੀਤ ਸਿੰਘ ਨੇ ਨੇ ਭਾਰਤੀ ਅਬੈਸੀ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮੰਗ ਕੀਤੀ ਕਿ ਨਰਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਮੰਗਵਾਉਣ ‘ਚ ਸਾਡੀ ਸਹਾਇਤਾ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ –