ਮੁਕਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਮਹਿਲਾ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕਰ ਦਿੱਤਾ ਗਿਆ। ਪੁਲਿਸ ਮੁਲਾਜ਼ਮਾਂ ਨੇ ਉਸ ਦੇ ਘਰ ਜਾ ਕੇ ਸਰਕਾਰੀ ਨੋਟਿਸ ਚਿਪਕਾ ਦਿੱਤਾ ਹੈ।
ਡੀਐੱਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਸਾਨਵੀ ਉਰਫ ਮਾਲਤੀ ਵਾਸੀ ਬੂੜਾ ਗੁੱਜਰ ਰੋਡ ਮੁਕਤਸਰ ਖਿਲਾਫ ਥਾਣਾ ਸਿਟੀ ਮੁਕਤਸਰ ਵਿਚ ਮਾਮਲਾ ਦਰਜ ਹੈ। ਉਸ ਕੋਲ ਵੱਡੀ ਮਾਤਰਾ ਵਿਚ ਨਸ਼ਾ ਬਰਾਮਦ ਹੋਇਆ ਸੀ। ਅਟੈਚ ਕੀਤੀ ਗਈ ਪ੍ਰਾਪਰਟੀ ਵੀ ਉਸ ਨੇ ਨਸ਼ਾ ਤਸਕਰੀ ਕਰਕੇ ਹੀ ਬਣਾਈ ਹੈ। ਇਸ ਪ੍ਰਾਪਰਟੀ ਦੀ ਕੁੱਲ ਕੀਮਤ 23 ਲੱਖ 24 ਹਜ਼ਾਰ ਰੁਪਏ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣ ਨਤੀਜਿਆਂ ‘ਤੇ ਕੇਜਰੀਵਾਲ ਨੇ ਜਤਾਈ ਚਿੰਤਾ, ਕਿਹਾ-‘ਦਿਨ-ਦਿਹਾੜੇ ਕੀਤੀ ਗਈ ਬੇਈਮਾਨੀ’
ਪ੍ਰਾਪਰਟੀ ਦੇ ਅਟੈਚਮੈਂਟ ਲਈ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਨੂੰ ਭੇਜਿਆ ਸੀ। ਉਥੋਂ ਆਰਡਰ ਪਾਸ ਹੋਣ ‘ਤੇ ਮੁਲਜ਼ਮ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ। ਹੁਣ ਉਹ ਇਸ ਘਰ ਨੂੰ ਵੇਚ ਨਹੀਂ ਸਕੇਗੀ। ਇਸ ਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਕੋਲ ਚੱਲੇਗਾ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























