ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਸ੍ਰੀ ਗੋਇੰਦਵਾਲ਼ ਸਾਹਿਬ ਦੇ ਗੁਰੂ ਅਮਰਦਾਸ ਪਬਲਿਕ ਸਕੂਲ ਤੋਂ ਛੁੱਟੀ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਪਰਤ ਰਹੇ ਦੋ ਨੌਜਵਾਨਾਂ ਦਾ ਫਾਰਚੂਨਰ ਗੱਡੀ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ, ਮ੍ਰਿਤਕ ਨੂੰ ਇਕ ਨਿੱਜੀ ਹਸਪਤਾਲ ਵਿਚ ਰੱਖਿਆ ਗਿਆ ਹੈ,ਮ੍ਰਿਤਕ ਦਾ ਨਾਮ ਅੰਮ੍ਰਿਤਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਖਾਣ ਛਾਪੜੀ ਦੱਸਿਆ ਗਿਆ ਹੈ ਫ਼ਿਲਹਾਲ ਪੁਲਿਸ ਨੇ ਮੌਕੇ ‘ਤੇ ਪੁੱਜ ਗਈ ਹੈ ਅਤੇ ਜਾਂਚ ਸ਼ੁਰੁ ਕਰ ਦਿੱਤੀ ਹੈ। ਗੱਡੀ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ
ਪਰਿਵਾਰ ਨੇ ਗੱਲਬਾਤ ਕਰਦਿਆ ਕਿਹਾ ਕਿ ਉਨ੍ਹਾਂ ਦੇ ਪੁੱਤਰ ਜੋਂ ਕਿ ਬਾਰਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਇਸਦੀ ਇੱਕ ਛੋਟੀ ਭੈਣ ਹੈ ਅਤੇ ਕੱਲ੍ਹ ਇਸਦਾ ਜਨਮ ਦਿਨ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜੂਰ ਸੀ ਜਿਸਨੇ ਉਨ੍ਹਾਂ ਦਾ ਜਵਾਨ ਪੁੱਤ ਖੋਹ ਲਿਆ। ਦੂਜੇ ਪਾਸੇ ਨਿੱਜੀ ਹਸਪਤਾਲ ਵਿਚ ਜਾਂਚ ਕਰਨ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਅਤੇ ਗੱਡੀ ਸਵਾਰ ਦੀ ਪਛਾਣ ਲਈ ਸੀਸੀ ਟੀਵੀ ਕੈਮਰੇ ਦੀ ਮਦਦ ਲਈ ਜਾ ਰਹੀ ਹੈ, ਪਰਿਵਾਰ ਜੋ ਵੀ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਕਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























