2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਨਾਲ ਮੀਟਿੰਗ ਕੀਤੀ, ਜਿਸ ਵਿਚ ਵਿਕਾਸ ਕਾਰਜਾਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੇ ਸਾਰੇ ਡੀ.ਸੀਜ਼ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਨੂੰ ਕਿਹਾ ਗਿਆ ਹੈ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਅਹੁਦੇ ਦੀ ਖਾਸੀਅਤ ਬਾਰੇ ਦੱਸਦੇ ਹੋਏ ਕਿਹਾ ਕਿ ਕਿਸੇ ਵੀ ਜ਼ਿਲ੍ਹੇ ਦਾ ਡੀਸੀ ਆਪਣੇ ਜ਼ਿਲ੍ਹੇ ਨੂੰ ਜਿਵੇਂ ਚਾਹੇ ਉਸੇ ਤਰ੍ਹਾਂ ਵਿਕਸਿਤ ਬਣਾ ਸਕਦਾ ਹੈ। ਉਨ੍ਹਾਂ ਨੇ ਡੀ.ਸੀਜ਼ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਲੋਕਾਂ ਦੀ ਸਿਹਤ ਤੇ ਸਿੱਖਿਆ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਕੂਲਾਂ, ਹਸਪਤਾਲਾਂ ਆਦਿ ਦਾ ਕੋਈ ਵੀ ਕੰਮ ਜੋ ਰੁਕਿਆ ਹੋਇਆ ਹੈ ਉਸ ਨੂੰ ਪੂਰਾ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੇ ਡੀਸੀਜ਼ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਜੇਕਰ ਕੋਈ ਅਧਿਕਾਰੀ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਆਪਣੀ ਕੁਰਸੀ ਛੱਡ ਸਕਦਾ ਹੈ।
ਇਹ ਵੀ ਪੜ੍ਹੋ : ਭਾਨਾ ਸਿੱਧੂ ਦੀ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਤੇ ਭੇਜਿਆ
ਸੀਐੱਮ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਾ ਗਰੁੱਪ ਬਣਾਇਆ ਗਿਆ ਹੈ ਜਿਸ ਵਿਚ ਉਹ ਆਪਣੇ ਇਲਾਕੇ ਵਿਚ ਚੱਲ ਰਹੇ ਪ੍ਰਾਜੈਕਟਾਂ ਦੀ ਜਾਣਕਾਰੀ ਸ਼ੇਅਰ ਕਰਨਗੇ ਤਾਂ ਕਿ ਹੋਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਣਾ ਮਿਲ ਸਕੇ। ਨਾਲ ਹੀ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਰਜਿਸਟਰੀ ਲਈ ਤਹਿਸੀਲ ਤੱਕ ਨਹੀਂ ਜਾਣਾ ਪਵੇਗਾ ਸਗੋਂ ਹੁਣ ਬਹੁਤ ਜਲਦ ਤਹਿਸੀਲਦਾਰ ਪਿੰਡ-ਪਿੰਡ ਜਾ ਕੇ ਰਜਿਸਟਰੀਆਂ ਕਰਿਆ ਕਰਨਗੇ। ਜਲਦ ਹੀ ਪਿੰਡਾਂ ਦੇ ਗਰੁੱਪ ਬਣਾਏ ਜਾਣਗੇ ਤੇ ਨਾਲ ਹੀ ਰਜਿਸਟਰੀ ਲਈ ਦਿਨ ਤੈਅ ਕੀਤੇ ਜਾਣਗੇ। ਉਸੇ ਹਿਸਾਬ ਨਾਲ ਪਟਵਾਰੀ ਤੇ ਹੋਰ ਅਧਿਕਾਰੀ ਪਿੰਡਾਂ ਵਿਚ ਆਉਣਗੇ।
ਵੀਡੀਓ ਲਈ ਕਲਿੱਕ ਕਰੋ –