‘ਆਪ’ ਆਗੂ ਅਮਨ ਅਰੋੜਾ ਨੂੰ ਸੰਗਰੂਰ ਕੋਰਟ ਨੇ ਰਾਹਤ ਦਿੰਦੇ ਹੋਏ ਹੇਠਲੀ ਅਦਾਲਤ ਦੇ 2 ਸਾਲ ਕੈਦ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਇਹ ਸਜ਼ਾ ਪਰਿਵਾਰਕ ਲੜਾਈ-ਝਗੜੇ ਦੇ ਕੇਸ ਵਿਚ ਹੋਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿਚ 8 ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਸੀ। ਮਾਮਲਾ 2008 ਵਿਚ ਦਰਜ ਹੋਇਆ ਸੀ।
ਅਦਾਲਤ ਨੇ ਕਿਹਾ ਹੈ ਕਿ ਜਦੋਂ ਤਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 1 ਮਾਰਚ ਰੱਖੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬੀ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ, ਮਸ਼ਹੂਰ ਗਾਇਕ ਮੇਜਰ ਮਹਿਰਮ ਦਾ ਹੋਇਆ ਦੇਹਾਂਤ
ਇਸ ਤੋਂ ਪਹਿਲਾਂ 25 ਜਨਵਰੀ ਨੂੰ ਸੁਣਵਾਈ ਦੌਰਾਨ ਅਮਨ ਅਰੋੜਾ ਨੂੰ 31 ਜਨਵਰੀ ਤੱਕ ਜ਼ਮਾਨਤ ਮਿਲੀ ਸੀ। ਅੱਜ ਕੋਰਟ ਨੇ ਇਸੇ ਮਾਮਲੇ ਨੂੰ ਲੈ ਕੇ ਪੱਕੀ ਜ਼ਮਾਨਤ ਲਈ ਸੁਣਵਾਈ ਹੋਈ। ਕੋਰਟ ਨੇ ਦੋਵੇਂ ਪੱਖਾਂ ਨੂੰ ਸੁਣਨ ਦੇ ਬਾਅਦ ਅਮਨ ਅਰੋੜਾ ਨੂੰ ਸਥਾਈ ਜ਼ਮਾਨਤ ਦਿੰਦੇ ਹੋਏ ਸਜ਼ਾ ‘ਤੇ ਪੂਰੀ ਤਰ੍ਹਾਂ ਤੋਂ ਰੋਕ ਲਗਾ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ –