ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਦੱਸ ਦੇਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕੋਲ ਅੰਤ੍ਰਿਮ ਬਜਟ ਰਾਹੀਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਆਖਰੀ ਮੌਕਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਜਟ ਵਿੱਚ ਟੈਕਸਦਾਤਾਵਾਂ, ਕਿਸਾਨਾਂ, ਸਰਕਾਰੀ ਕਰਮਚਾਰੀਆਂ ਨੂੰ ਲੁਭਾਉਣ ਦੇ ਨਾਲ-ਨਾਲ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਲੋਕਾਂ ਦੇ ਹਿੱਤਾਂ ਵਿੱਚ ਐਲਾਨ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਇਸ ਦੇ ਨਾਲ ਹੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਸਰਕਾਰ ਪੂੰਜੀ ਖਰਚ ਲਈ ਵੱਧ ਪੈਸੇ ਦਾ ਪ੍ਰਬੰਧ ਕਰੇਗੀ ਮੋਦੀ ਸਰਕਾਰ ਦੀਆਂ ਨਜ਼ਰਾਂ ਸੈਲਰਿਡ ਕਲਾਸ ਤੋਂ ਲੈ ਕੇ ਕਿਸਾਨਾਂ ਅਤੇ ਔਰਤਾਂ ਤੱਕ ਸਾਰਿਆਂ ‘ਤੇ ਹਨ। ਸੈਲਰਿਡ ਕਲਾਸ ਅਤੇ ਔਰਤਾਂ ਪਿਛਲੇ ਇੱਕ ਸਾਲ ਤੋਂ ਮਹਿੰਗਾਈ ਤੋਂ ਪ੍ਰੇਸ਼ਾਨ ਹਨ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਨਿਰਮਲਾ ਸੀਤਾਰਮਨ ਟੈਕਸ ਦੇ ਮੋਰਚੇ ‘ਤੇ ਟੈਕਸ ਦਾਤਾਵਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਵੱਡੀ ਰਾਹਤ ਦੇ ਸਕਦੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮੋਦੀ ਸਰਕਾਰ ਨੇ 2 ਸਾਲ ਪਹਿਲਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਅਧੂਰਾ ਹੈ। ਅਜਿਹੇ ‘ਚ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸਾਲਾਨਾ ਰਾਸ਼ੀ ਨੂੰ 6000 ਰੁਪਏ ਤੋਂ ਵਧਾ ਕੇ 9000 ਰੁਪਏ ਕਰਨ ਦਾ ਐਲਾਨ ਕਰ ਸਕਦੀ ਹੈ।