ਮੋਦੀ ਸਰਕਾਰ ਵੱਲੋਂ ਅੱਜ ਆਪਣਾ ਅੰਤਰਿਮ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ ਹੁਣ ਆਯੁਸ਼ਮਾਨ ਯੋਜਨਾ ਦਾ ਦਾਇਰਾ ਵਧਾਉਣ ਜਾ ਰਹੇ ਹਾਂ। ਹੁਣ ਤੋਂ ਆਯੁਸ਼ਮਾਨ ਯੋਜਨਾ ਦੇ ਅਧੀਨ ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਆਸ਼ਾ ਵਰਕਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਆਂਗਣਵਾੜੀ ਤੇ ਆਸ਼ਾ ਵਰਕਰਾਂ ਤੇ ਹੈਲਪਰ ਹੁਣ ਮੁਫ਼ਤ ਇਲਾਜ ਤੇ ਮੈਡੀਕਲ ਹੈਲਥ ਕੇਅਰ ਨਾਲ ਸਬੰਧਿਤ ਸੁਵਿਧਾਵਾਂ ਦਾ ਫਾਇਦਾ ਚੁੱਕ ਸਕਣਗੇ।
ਆਯੁਸ਼ਮਾਨ ਯੋਜਨਾ ਦੇ ਅਧੀਨ ਆਉਣ ਵਾਲੇ ਪਰਿਵਾਰਾਂ ਨੂੰ ਹਰ ਸਾਲ 5 ਸਾਲ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਜਨਤਕ ਰੂਪ ਨਾਲ ਸਿਹਤ ਬੀਮਾ ਯੋਜਨਾ ਹੈ ਜੋ ਹਸਪਤਾਲ ਵਿੱਚ ਦਾਖਲ ਦੇ ਲਈ ਪ੍ਰਤੀ ਸਾਲ ਪ੍ਰਤੀ ਪਰਿਵਾਰ 5 ਲੱਖ ਰੁਪਏ ਦਾ ਕਵਰੇਜ ਪ੍ਰਦਾਨ ਕਰਦੀ ਹੈ।
ਦੱਸ ਦੇਈਏ ਕਿ ਇਸ ਯੋਜਨਾ ਤਹਿਤ ਜੋ ਪਰਿਵਾਰ ਆਉਂਦੇ ਹਨ ਉਹ ਹਰ ਸਾਲ 5 ਲੱਖ ਤੱਕ ਮੁਫ਼ਤ ਇਲਾਜ, ਮੈਡੀਕਲ ਹੈਲਥ ਕੇਅਰ ਦਾ ਫਾਇਦਾ ਚੁੱਕ ਸਕਦੇ ਹਨ। ਦੇਸ਼ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਯੋਜਨਾ ਦੇ ਤਹਿਤ ਆਉਣ ਵਾਲਾ ਕੋਈ ਵਿਅਕਤੀ ਜੇ ਹਸਪਤਾਲ ਵਿੱਚ ਦਾਖਲ ਹੁੰਦਾ ਤਾਂ ਦਾਖਲ ਹੋਣ ਤੋਂ ਇੱਕ ਹਫਤਾ ਪਹਿਲਾਂ ਹੋਣ ਵਾਲੇ ਟੈਸਟ ਤੇ ਛੁੱਟੀ ਮਿਲਣ ਦੇ 10 ਦਿਨਾਂ ਬਾਅਦ ਤੱਕ ਦਾ ਖਰਚਾ ਸਰਕਾਰ ਦਿੰਦੀ ਹੈ। ਕੈਂਸਰ, ਕਿਡਨੀ ਸਣੇ ਕਈ ਗੰਭੀਰ ਬਿਮਾਰੀਆਂ ਦਾ ਇਲਾਜ ਇਸ ਯੋਜਨਾ ਦੇ ਤਹਿਤ ਕੀਤਾ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ –