ਅਦਾਕਾਰਾ ਤੇ ਮਾਡਲ ਪੂਨਮ ਪਾਂਡੇ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਵਾਈਕਲ ਕੈਂਸਰ ਕਾਰਨ ਉਨ੍ਹਾਂ ਦੀ ਮੌ.ਤ ਹੋਈ ਹੈ। ਇਸ ਸਬੰਧੀ ਉਨ੍ਹਾਂ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਇਸਦੀ ਜਾਣਕਾਰੀ ਦਿੱਤੀ ਗਈ ਹੈ। ਪੂਨਮ ਪਾਂਡੇ ਦੀ ਮੌ.ਤ ਦੀ ਖਬਰ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਬਾਰੇ ਪੂਨਮ ਪਾਂਡੇ ਦੇ ਮੈਨੇਜਰ ਨੇ ਖੁਲਾਸਾ ਕਰਦਿਆਂ ਕਿਹਾ ਕਿ 1 ਫਰਵਰੀ ਦੀ ਰਾਤ ਨੂੰ ਸਰਵਾਈਕਲ ਕੈਂਸਰ ਨਾਲ ਜੰਗ ਮਗਰੋਂ ਉਨ੍ਹਾਂ ਨੇ ਦਮ ਤੋੜ ਦਿੱਤਾ ਹੈ।

Model-actor Poonam Pandey dies
ਦੱਸ ਦੇਈਏ ਕਿ ਪੂਨਮ ਪਾਂਡੇ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਲਿਖਿਆ ਹੈ, ”ਅੱਜ ਦੀ ਸਵੇਰ ਸਾਡੇ ਲਈ ਮੁਸ਼ਕਲ ਹੈ। ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਸਰਵਾਈਕਲ ਕੈਂਸਰ ਕਾਰਨ ਆਪਣੀ ਪਿਆਰੀ ਪੂਨਮ ਨੂੰ ਗੁਆ ਦਿੱਤਾ ਹੈ। ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਹਰ ਜੀਵਿਤ ਵਿਅਕਤੀ ਦਾਸ਼ੁੱਧ ਪਿਆਰ ਅਤੇ ਦਿਆਲਤਾ ਨਾਲ ਸਵਾਗਤ ਕੀਤਾ ਗਿਆ । ਇਸ ਦੁੱਖ ਦੀ ਘੜੀ ਵਿੱਚ, ਅਸੀਂ ਨਿੱਜਤਾ ਦੀ ਬੇਨਤੀ ਕਰਾਂਗੇ। ਅਸੀਂ ਉਸ ਨੂੰ ਹਰ ਉਸ ਚੀਜ਼ ਲਈ ਪਿਆਰ ਨਾਲ ਯਾਦ ਕਰਾਂਗੇ ਜੋ ਅਸੀਂ ਸਾਂਝੀਆਂ ਕਰਦੇ ਹਾਂ।”
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























