ਪੰਜਾਬ ਦੇ ਖਿਡਾਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਅੱਜ 4 ਫਰਵਰੀ ਨੂੰ ਸਨਮਾਨਿਤ ਖਿਡਾਰੀਆਂ ਨੂੰ ਕਲਾਸ ਵਨ ਦੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ 4 ਫਰਵਰੀ ਦਿਨ ਐਤਵਾਰ ਨੂੰ ਸਵੇਰੇ 11 ਵਜੇ ਚੰਡੀਗੜ੍ਹ (ਸੈਕਟਰ 2 ਦਾ ਕਮਰਾ ਨੰਬਰ 45) ਵਿਖੇ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਮਾਗਮ ਨੂੰ ਕਵਰ ਕਰਨ ਲਈ ਮਾਨਤਾ ਪ੍ਰਾਪਤ ਕਾਰਡ ਧਾਰਕ ਮੀਡੀਆ ਕਰਮੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਨੌਕਰੀ ‘ਤੇ ਪੱਕਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਸੀ ਕਿ ਓਲੰਪਿਕ ਖੇਡਾਂ ਦੇ ਜੇਤੂ ਨੂੰ 15 ਲੱਖ ਰੁਪਏ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਨੂੰ 8 ਲੱਖ ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਅਜੇ ਵਿਗੜੇਗਾ ਮੌਸਮ ਦਾ ਮਿਜਾਜ਼, ਪੰਜਾਬ ‘ਚ ਡਿੱਗਿਆ ਦਿਨ ਦਾ ਪਾਰਾ, ਮੀਂਹ-ਗੜੇਮਾਰੀ ਨੂੰ ਲੈ ਕੇ ਆਰੈਂਜ ਅਲਰਟ
ਮਿਲੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਓਲੰਪਿਕ ਦੇ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣਗੇ। 10 ਖਿਡਾਰੀਆਂ ਨੂੰ ਕਲਾਸ ਵਨ ਅਫਸਰਾਂ ਦੇ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਥੇ ਹੀ 6 ਖਿਡਾਰੀਆਂ ਨੂ PPS ਤੇ 4 ਖਿਡਾਰੀਆਂ ਨੂੰ PCS ਵਜੋਂ ਨੌਕਰੀ ਮਿਲੇਗੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵੀ ਅੱਜ ਨੌਕਰੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –