ਗੁਡਸ ਐਂਡ ਸਰਵਿਸਿਜ਼ ਟੈਕਸ (GST) ਇੰਟੈਲੀਜੈਂਸ ਦੇ ਡਾਇਰੈਕਟੋਰੇਟ ਜਨਰਲ (DGGI) ਨੇ ਵਿੱਤੀ ਸਾਲ 2023-24 ਵਿੱਚ ਦਸੰਬਰ, 2023 ਤੱਕ 98 ਗ੍ਰਿਫਤਾਰੀਆਂ ਦੇ ਨਾਲ 18 ਹਜ਼ਾਰ ਕਰੋੜ ਰੁਪਏ ਦੇ 1,700 ਧੋਖਾਧੜੀ ਵਾਲੇ ITC ਮਾਮਲਿਆਂ ਦਾ ਪਤਾ ਲਗਾਇਆ ਹੈ। ਦੇਸ਼ ‘ਚ GST ਨੂੰ ਲਾਗੂ ਹੋਏ ਲਗਭਗ 6 ਸਾਲ ਹੋ ਗਏ ਹਨ। ਸਰਕਾਰ ਲਗਾਤਾਰ ਸਿਸਟਮ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਟੈਕਸ ਚੋਰੀ ਨੂੰ ਰੋਕਿਆ ਜਾ ਸਕੇ।
GST officers caught fakeITC
ਵਿੱਤ ਮੰਤਰਾਲੇ ਨੇ ਸ਼ਨੀਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ GST ਇੰਟੈਲੀਜੈਂਸ ਅਧਿਕਾਰੀਆਂ ਨੇ ਚਾਲੂ ਵਿੱਤੀ ਸਾਲ 2023-24 ਵਿੱਚ 1 ਅਪ੍ਰੈਲ ਤੋਂ 31 ਦਸੰਬਰ ਤੱਕ 18 ਹਜ਼ਾਰ ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ITC) ਮਾਮਲਿਆਂ ਦਾ ਪਤਾ ਲਗਾਇਆ ਹੈ। ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ‘ਚ 98 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ like ਤੇ See first ਕਰੋ .
ਮੰਤਰਾਲੇ ਦੇ ਅਨੁਸਾਰ, GST ਇੰਟੈਲੀਜੈਂਸ ਦੇ ਡਾਇਰੈਕਟੋਰੇਟ ਜਨਰਲ ਨੇ ਮੌਜੂਦਾ ਵਿੱਤੀ ਸਾਲ 2023-24 ਦੌਰਾਨ ਦੇਸ਼ ਭਰ ਵਿੱਚ ਧੋਖਾਧੜੀ ਕਰਨ ਵਾਲੇ ਗਰੋਹਾਂ ਅਤੇ ਉਨ੍ਹਾਂ ਦੇ ਮਾਸਟਰ ਮਾਈਂਡਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਇਸ ਤੋਂ ਇਲਾਵਾ DGGI ਨੇ ਤਕਨੀਕੀ ਸਾਧਨਾਂ ਦੀ ਮਦਦ ਨਾਲ ਡੇਟਾ ਦਾ ਵਿਸ਼ਲੇਸ਼ਣ ਕਰਕੇ ਅਤੇ ਟੈਕਸ ਚੋਰੀ ਦਾ ਪਤਾ ਲਗਾ ਕੇ ਇਨ੍ਹਾਂ ਮਾਮਲਿਆਂ ਨੂੰ ਹੱਲ ਕੀਤਾ ਹੈ।