ਪੰਜਾਬ ਦੇ ਲੁਧਿਆਣਾ ‘ਚ ਘਰ-ਘਰ ਸਾਮਾਨ ਦੀ ਡਿਲੀਵਰੀ ਕਰਨ ਵਾਲੇ ਨੌਜਵਾਨ ਨੂੰ ਬਦਮਾਸ਼ਾਂ ਨੇ ਹਥਿਆਰਾਂ ਦੇ ਜ਼ੋਰ ‘ਤੇ ਲੁੱਟ ਲਿਆ। ਇਸ ਘਟਨਾ ਨਾਲ ਜੁੜਿਆ ਇੱਕ ਵੀਡੀਓ ਸਾਹਮਣੇ ਆਇਆ ਹੈ। ਫਿਲਹਾਲ ਮਾਮਲੇ ਸਬੰਧੀ ਸ਼ਿਕਾਇਤ ਪੁਲਿਸ ਚੌਕੀ ਧਰਮਪੁਰਾ ਜਾਂ ਥਾਣਾ ਡਵੀਜ਼ਨ ਨੰਬਰ 3 ਤੱਕ ਨਹੀਂ ਪਹੁੰਚੀ। ਫਿਲਹਾਲ ਪੁਲਿਸ ਨੇ ਵੀਡੀਓ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਸ਼ਿੰਗਾਰ ਸਿਨੇਮਾ ਨੇੜੇ ਹਰਚਰਨ ਨਗਰ (ਰਣਜੀਤ ਪਾਰਕ) ਦੀ ਹੈ। ਡਿਲੀਵਰੀ ਬੁਆਏ ਅਨਿਲ ਵਾਸੀ ਗਿਆਸਪੁਰਾ ਮੋਢੇ ‘ਤੇ ਸਮਾਨ ਲੈ ਕੇ ਪਤਾ ਲੱਭ ਰਿਹਾ ਸੀ। ਇਸ ਦੌਰਾਨ ਪੈਦਲ ਜਾਂਦਾ ਇੱਕ ਵਿਅਕਤੀ ਉਸ ਦੇ ਨੇੜੇ ਆਇਆ। ਉਸ ਨੇ ਆਪਣੇ ਮੋਟਰਸਾਈਕਲ ਦੀਆਂ ਚਾਬੀਆਂ ਕੱਢ ਲਈਆਂ ਅਤੇ ਉਸ ਦਾ ਸਾਮਾਨ ਵਾਲਾ ਬੈਗ ਵੀ ਖੋਹ ਲਿਆ। ਇਨ੍ਹਾਂ ਹੀ ਨਹੀਂ ਲੁਟੇਰੇ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਬੈਗ ਵਿੱਚ ਲੋਕਾਂ ਨੂੰ ਦਿੱਤੇ ਸਾਮਾਨ ਦੇ ਪੈਸੇ ਸਨ, ਜੋ ਬਦਮਾਸ਼ ਨੇ ਲੁੱਟ ਲਏ।
ਇਹ ਵੀ ਪੜ੍ਹੋ : ਮਾਲੇਰਕੋਟਲਾ ਪੁਲਿਸ ਨੇ ਯੈੱਸ ਬੈਂਕ ਸ਼ਾਖਾ ‘ਚ ਲੁੱਟ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, 3 ਲੁਟੇਰਿਆਂ ਨੂੰ ਕੀਤਾ ਕਾਬੂ
ਬਦਮਾਸ਼ ਨੇ ਪੁਲਿਸ ਚੌਕੀ ਤੋਂ ਕਰੀਬ 500 ਮੀਟਰ ਦੀ ਦੂਰੀ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 3 ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਮਾਮਲਾ ਫਿਲਹਾਲ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ, ਇਸ ਬਾਰੇ ਉਹ ਚੌਕੀ ਧਰਮਪੁਰਾ ਦੇ ਇੰਚਾਰਜ ਬਲੌਰ ਸਿੰਘ ਨੂੰ ਪੁੱਛਣਗੇ। ਦੂਜੇ ਪਾਸੇ ਚੌਕੀ ਧਰਮਪੁਰਾ ਦੇ ਇੰਚਾਰਜ ਬਲੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਲੁੱਟ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ ਹੈ। ਫਿਰ ਵੀ ਉਹ ਵੀਡੀਓ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦ ਹੀ ਲੁਟੇਰੇ ਨੂੰ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –