ਦੇਸ਼ ਦੇ ਉੱਤਰੀ ਰਾਜਾਂ ਵਿੱਚ ਬਰਫ਼ਬਾਰੀ ਜਾਰੀ ਹੈ। ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕੱਲ੍ਹ (5 ਫਰਵਰੀ) ਤੱਕ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ਵਿੱਚ 485 ਸੜਕਾਂ ਬੰਦ ਹਨ। ਇਸ ਦੇ ਨਾਲ ਹੀ ਮਨਾਲੀ ਵਿੱਚ ਕੱਲ੍ਹ (3 ਫਰਵਰੀ ਨੂੰ) ਘੱਟੋ-ਘੱਟ ਤਾਪਮਾਨ ਮਨਫ਼ੀ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੂਜੇ ਪਾਸੇ ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਤੋਂ ਇਲਾਵਾ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਦਾ ਅਲਰਟ ਹੈ। ਇਨ੍ਹਾਂ ਰਾਜਾਂ ਵਿੱਚ ਕੱਲ੍ਹ ਵੀ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ ਅੱਜ ਸਵੇਰੇ ਇਨ੍ਹਾਂ ਰਾਜਾਂ ਵਿੱਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ। ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਕਾਰਨ ਐਤਵਾਰ ਨੂੰ ਸ਼੍ਰੀਨਗਰ ਆਉਣ ਵਾਲੀਆਂ ਸਾਰੀਆਂ ਉਡਾਣਾਂ ਅਤੇ 7 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ। ਦਿੱਲੀ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਦਰਜ ਕੀਤੀ ਗਈ। ਕਈ ਉਡਾਣਾਂ ਅਤੇ ਟਰੇਨਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਜੈਪੁਰ ‘ਚ ਸਵੇਰ ਦੀ ਧੁੰਦ ਕਾਰਨ ਵਿਜ਼ੀਬਿਲਟੀ 500 ਮੀਟਰ ਤੱਕ ਘੱਟ ਗਈ ਸੀ।
ਮੱਧ ਪ੍ਰਦੇਸ਼, ਰਾਜਸਥਾਨ, ਦਿੱਲੀ, ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਤੇਜ਼ ਸਰਦੀ ਦਾ ਪ੍ਰਭਾਵ ਜਾਰੀ ਹੈ। ਇਨ੍ਹਾਂ ਰਾਜਾਂ ਵਿੱਚ ਐਤਵਾਰ ਸਵੇਰੇ ਘੱਟੋ-ਘੱਟ ਤਾਪਮਾਨ 6-10 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 6 ਫਰਵਰੀ ਤੋਂ ਬਾਅਦ ਇੱਥੇ ਠੰਢ ਘੱਟ ਜਾਵੇਗੀ।
ਇਹ ਵੀ ਪੜ੍ਹੋ : ਮਹਿਲਾ ਕ੍ਰਿਕਟ ਟੀਮ ਕੈਪਟਨ ਸਣੇ 7 ਖਿਡਾਰੀ DSP, 4 PCS ਬਣੇ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ
ਇੱਥੇ ਦੱਸ ਦੇਈਏ ਕਿ ਪੂਰੇ ਹਿਮਾਚਲ ਪ੍ਰਦੇਸ਼ ‘ਚ ਅੱਜਕਲ੍ਹ ਭਾਰੀ ਬਰਫਬਾਰੀ ਹੋ ਰਹੀ ਹੈ। ਬਰਫਬਾਰੀ ਕਾਰਨ ਹਿਮਾਚਲ ਦੀਆਂ 518 ਸੜਕਾਂ ਅਤੇ 4 ਰਾਸ਼ਟਰੀ ਰਾਜਮਾਰਗ ਬੰਦ ਹਨ। ਬਰਫ਼ਬਾਰੀ ਕਾਰਨ ਸੂਬੇ ਵਿੱਚ ਬਿਜਲੀ ਸਪਲਾਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ। 478 ਬਿਜਲੀ ਟਰਾਂਸਫਾਰਮਰ ਬੰਦ ਪਏ ਹਨ ਜਦਕਿ 57 ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਪ੍ਰਭਾਵਿਤ ਹੋਏ ਹਨ। ਸੂਬੇ ਭਰ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਕੱਲ੍ਹ ਤੋਂ ਹੀ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਜਾਰੀ ਹੈ।
ਐਤਵਾਰ ਨੂੰ ਸੰਘਣੀ ਧੁੰਦ ਕਾਰਨ ਪੂਰੇ ਸੂਬੇ ਵਿੱਚ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਰਾਜਧਾਨੀ ਸ਼ਿਮਲਾ ਤੋਂ ਅੱਪਰ ਹਿਮਾਚਲ ਵੱਲ ਜਾਣ ਵਾਲੀਆਂ ਮੁੱਖ ਸੜਕਾਂ ਬੰਦ ਹਨ। ਜਦਕਿ NH-5, NH-705, ਸਟੇਟ ਹਾਈਵੇਅ-8 ਅਤੇ ਸਟੇਟ ਹਾਈਵੇ-13 ਤਿਲਕਣ ਕਾਰਨ ਬੰਦ ਕਰ ਦਿੱਤੇ ਗਏ ਹਨ, ਰਾਜਧਾਨੀ ਖੇਤਰ ਦੀਆਂ ਸਾਰੀਆਂ ਸੜਕਾਂ ਆਵਾਜਾਈ ਲਈ ਖੁੱਲ੍ਹੀਆਂ ਹਨ। ਮਨਾਲੀ ਦੀ ਗੱਲ ਕਰੀਏ ਤਾਂ ਮਨਾਲੀ ‘ਚ ਇਕ ਵਾਰ ਫਿਰ ਤੋਂ ਭਾਰੀ ਬਰਫਬਾਰੀ ਸ਼ੁਰੂ ਹੋ ਗਈ ਹੈ।
ਮਨਾਲੀ ‘ਚ ਭਾਰੀ ਬਰਫਬਾਰੀ ਕਾਰਨ ਕਈ ਸੜਕਾਂ ਅਤੇ ਬਿਜਲੀ ਸਪਲਾਈ 5 ਦਿਨਾਂ ਤੋਂ ਪ੍ਰਭਾਵਿਤ ਹੈ। ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਬੰਦ ਰਹੀ। ਭਾਰੀ ਬਰਫ਼ਬਾਰੀ ਕਾਰਨ ਬਿਜਲੀ ਵਿਭਾਗ ਦੇ ਕਰਮਚਾਰੀ ਬਿਜਲੀ ਬਹਾਲ ਕਰਨ ਵਿੱਚ ਜੁਟੇ ਹੋਏ ਹਨ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਭਾਰੀ ਬਰਫਬਾਰੀ ਦੌਰਾਨ ਮਜ਼ਦੂਰ ਬਿਜਲੀ ਬਹਾਲ ਕਰਨ ‘ਚ ਰੁੱਝੇ ਦਿਖਾਈ ਦੇ ਰਹੇ ਹਨ। ਪੂਰੇ ਸੂਬੇ ਦੀ ਗੱਲ ਕਰੀਏ ਤਾਂ ਸੂਬੇ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ –