ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ 4 ਸਕੂਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਇਥੇ ਸਕੂਲਾਂ ਦੀ ਹਾਲਤ ਬਹੁਤ ਖਰਾਬ ਸੀ। ਗਰੀਬ ਲੋਕਾਂ ਨੂੰ ਮਜਬੂਰੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿਚ ਪੜ੍ਹਨ ਲਈ ਭੇਜਣਾ ਪੈਂਦਾ ਸੀ ਕਿਉਂਕਿ ਪ੍ਰਾਈਵੇਟ ਸਕੂਲਾਂ ਦੀ ਫੀਸ ਬਹੁਤ ਜ਼ਿਆਦਾ ਸੀ।
ਪਰ ਗਰੀਬ ਆਦਮੀ ਜਦੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿਚ ਭੇਜਦਾ ਸੀ ਤਾਂ ਉਸ ਨੂੰ ਉਮੀਦ ਨਹੀਂ ਸੀ ਕਿ ਮੇਰਾ ਬੱਚੇ ਪੜ੍ਹ-ਲਿਖ ਕੇ ਕੁਝ ਬਣੇਗਾ। ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਨਾਂ ਉਤੇ ਜ਼ੀਰੋ ਸੀ। 4 ਸਰਕਾਰੀ ਸਕੂਲਾਂ ਦੇ ਉਦਘਾਟਨ ਸਮੇਂ ਇੰਨੀ ਵੱਡੀ ਭੀੜ ਦਾ ਇਕੱਠਾ ਹੋਣ ਇਸ ਗੱਲ ਦਾ ਸੰਕੇਤ ਹੈ ਕਿ ਲੋਕਾਂ ਦੇ ਮਨ ਵਿਚ ਉਮੀਦ ਹੈ ਕਿ ਉਨ੍ਹਾਂ ਦੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹ ਕੇ ਚੰਗੀ ਨੌਕਰੀ ਹਾਸਲ ਕਰਨਗੇ। ਉਮੀਦ ਜਾਗੀ ਹੈ ਕਿ ਉਨ੍ਹਾਂ ਦੇ ਬੱਚੇ ਵੀ ਡਾਕਟਰ ਤੇ ਇੰਜੀਨੀਅਰ ਬਣ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਨਾਲ ਗੁਜਰਾਤ ‘ਚ ਵਾਪਰਿਆ ਭਾਣਾ, ਪਰਿਵਾਰ ਨੇ ਸਰਕਾਰ ਤੋਂ ਕੀਤੀ ਇਹ ਮੰਗ
ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿਚ ਬਣਨ ਵਾਲੇ ਸਰਕਾਰੀ ਸਕੂਲਾਂ ਦੀ ਬਿਲਡਿੰਗ ਕਿਸੇ ਵੀ ਪ੍ਰਾਈਵੇਟ ਸਕੂਲ ਤੋਂ ਘੱਟ ਨਹੀਂ ਹੈ ਤੇ ਇਥੇ ਪੜ੍ਹਾਉਣ ਵਾਲੇ ਟੀਚਰ ਵੀ ਬਹੁਤ ਕੁਸ਼ਲ ਹਨ। ਸ਼ਾਨਦਾਰ ਨਤੀਜੇ ਆ ਰਹੇ ਹਨ ਜੋ ਪ੍ਰਾਈਵੇਟ ਸਕੂਲ ਵਾਲਿਆਂ ਦੇ ਵੀ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਜੋ ਸਹੂਲਤਾਂ ਦਿੱਲੀ ਦੇ ਸਕੂਲਾਂ ‘ਚ ਹਨ ਉਹ ਦੇਸ਼ ਦੇ ਕਿਸੇ ਵੀ ਸੂਬੇ ‘ਚ ਨਹੀਂ ਮਿਲਦੀਆਂ।
ਵੀਡੀਓ ਲਈ ਕਲਿੱਕ ਕਰੋ –