ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮਿਸ਼ਨ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪੰਜਾਬ ਭਰ ‘ਚ ਕੈਂਪ ਲਗਾਏ ਜਾਣਗੇ।
ਡੇਰਾਬਈਸੀ ਦੇ ਪਿੰਡ ਭਾਂਖਰਪੁਰ ਦੀ ਸੱਥ ਵਿੱਚ ਲਗਾਏ ਜਾਣ ਵਾਲੇ ਕੈਂਪ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ 12 ਵਜੇ ਸ਼ਿਰਕਤ ਕਰਨਗੇ ਅਤੇ ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਇਸ ਮਿਸ਼ਨ ਤਹਿਤ ਲੋਕਾਂ ਨੂੰ ਇਧਰ-ਉਧਰ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਦੀ ਵੀ ਬੱਚਤ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’, ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ ‘ਚ ਹੀ ਹੋਣਗੇ… ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ‘ਤੇ ਹੱਲ ਕਰਨ ਲਈ ਅੱਜ ਅਸੀਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਮੈਂ ਖੁਦ ਡੇਰਾਬੱਸੀ ਦੇ ਭਾਂਖਰਪੁਰ ਦੇ ਕੈਂਪ ਵਿੱਚ ਪਹੁੰਚ ਰਿਹਾ ਹਾਂ। ਵੋਟਾਂ ਤੁਹਾਡੇ ਤੋਂ ਪਿੰਡ-ਪਿੰਡ ਆਕੇ ਮੰਗੀਆਂ ਸਨ ਤਾਂ ਹੁਣ ਸਰਕਾਰ ਕੰਮ ਕਰਨ ਲਈ ਵੀ ਪਿੰਡ-ਪਿੰਡ ਆਵੇਗੀ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ, 52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਦਾ ਫੈਸਲਾ ਲਿਆ ਗਿਆ ਵਾਪਸ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਰਾਜ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਹੀ ਨਾਗਰਿਕ ਸੇਵਾਵਾਂ ਦੇਣ ਲਈ ਇੱਕ ਨਵੀਂ ਸਕੀਮ ਸ਼ੁਰੂ ਕੀਤੀ ਹੈ। ਇਸ ਯੋਜਨਾ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨਾ ਹੈ, ਇਸ ਲਈ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀ ਰਿਹਾਇਸ਼ ਦੇ ਨੇੜੇ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਸੁਣਨਾ ਅਤੇ ਹੱਲ ਕਰਨਾ ਹੈ। 6 ਫਰਵਰੀ ਤੋਂ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਜਾ ਰਹੇ ਇਨ੍ਹਾਂ ਕੈਂਪਾਂ ਨੂੰ ਜ਼ਿਲ੍ਹਿਆਂ ਵਿੱਚ ਅਸਰਦਾਰ ਬਣਾਉਣ ਲਈ ਸਿਖਲਾਈ ਪ੍ਰੋਗਰਾਮ ਤਿਆਰ ਕੀਤਾ ਹੈ ਤਾ ਜੋ ਲੋਕਾਂ ਨੂੰ ਜਲਦੀ ਅਤੇ ਪਾਰਦਰਸ਼ੀ ਢੰਗ ਨਾਲ ਸਹੂਲਤਾਂ ਮਿਲ ਸਕਣ।
ਵੀਡੀਓ ਲਈ ਕਲਿੱਕ ਕਰੋ –