ਬਠਿੰਡਾ ਕੋਤਵਾਲੀ ਪੁਲਿਸ ਨੇ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਦੀ 6,15,242/- ₹ ਦੀ ਮਾਰੂਤੀ ਸਵਿਫਟ ਕਾਰ ਨੂੰ ਫਰੀਜ ਕਰ ਦਿੱਤਾ ਹੈ। ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ।
ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ਦੇ ਹਰਦਾ ‘ਚ ਪਟਾਕਾ ਫੈਕਟਰੀ ‘ਚ ਵੱਡਾ ਧ.ਮਾ.ਕਾ, ਹਾ.ਦਸੇ ‘ਚ ਕਈ ਲੋਕਾਂ ਦੀ ਮੌ.ਤ
ਡੀਐਸਪੀ ਸਿਟੀ-1 ਕੁਲਦੀਪ ਸਿੰਘ ਨੇ ਦੱਸਿਆ ਕਿ 2018 ਵਿੱਚ ਕੋਤਵਾਲੀ ਪੁਲਿਸ ਨੇ ਮੈਡੀਕਲ ਸਟੋਰ ਚਲਾਉਣ ਵਾਲੇ ਸ਼ਿਵ ਨਰਾਇਣ ਵਾਸੀ ਪੰਚਵਟੀ ਨਗਰ ਨੂੰ 30,400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਸੀ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮਾਂ ਨੇ ਨਸ਼ੀਲਾ ਪਦਾਰਥ ਵੇਚ ਕੇ ਕਾਰ ਖਰੀਦੀ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਤਿਆਰ ਕਰਕੇ ਸਮਰੱਥ ਅਧਿਕਾਰੀ ਦਿੱਲੀ ਨੂੰ ਭੇਜ ਦਿੱਤਾ ਸੀ। ਕੇਸ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਕਾਰ ਜ਼ਬਤ ਕਰ ਲਈ।
ਵੀਡੀਓ ਲਈ ਕਲਿੱਕ ਕਰੋ –