ਆਮ ਆਦਮੀ ਪਾਰਟੀ ਦੇ ਕੌਮੀ ਕਨਵੀਰਨ ਅਰਵਿੰਦ ਕੇਜਰੀਵਾਲ ਨੂੰ 7 ਸਾਲ ਪੁਰਾਣੇ ਮਾਮਲੇ ਵਿਚ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਹੇਠਲੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਜਾਰੀ ਸੰਮਨ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।
ਮਾਮਲਾ 2017 ਦੇ ਗੋਆ ਚੋਣ ਪ੍ਰਚਾਰ ਦੌਰਾਨ ਭਾਸ਼ਣ ਨਾਲ ਜੁੜਿਆ ਹੈ। ਚੋਣ ਕਮਿਸ਼ਨ ਨੇ 2017 ਵਿਚ ਮਾਪੁਸਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਾਈ ਸੀ, ਜਿਸ ਮਾਮਲੇ ਵਿਚ ਹੇਠਲੀ ਅਦਾਲਤ ਨੇ ਕੇਜਰੀਵਾਲ ਖਿਲਾਫ ਸੰਮਨ ਜਾਰੀ ਕੀਤਾ ਸੀ। ਹਾਲਾਂਕਿ ਹੁਣ ਗੋਆ ਹਾਈਕੋਰਟ ਨੇ ਹੇਠਲੀ ਅਦਾਰਤ ਵੱਲੋਂ ਜਾਰੀ ਸੰਮਨ ਨੂੰ ਰੱਦ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ –