ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ ਜਿਸ ਵਿਚ ਹੁਣ ਤੱਕ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਰਾਹਤ ਕੋਸ਼ ਤੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਦੀ ਮਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸੀਐੱਮ ਮੋਹਨ ਯਾਦਵ ਨੇ ਪਰਿਵਾਰ ਵਾਲਿਆਂ ਨੂੰ 4-4 ਲਖ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਮੱਧਪ੍ਰਦੇਸ਼ ਦੇ ਹਰਦਾ ਵਿਚ ਅੱਜ ਸਵੇਰੇ ਇਕ ਪਟਾਖਾ ਫੈਕਟਰੀ ਦੇ ਅੰਦਰ ਅੱਗ ਲੱਗਣ ਤੇ ਵਿਸਫੋਟ ਹੋਣ ਨਾਲ 8 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਪੀਐੱਮ ਮੋਦੀ ਨੇ ਜ਼ਖਮੀਆਂ ਲਈ 50,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਟਵੀਟ ਕਰਦਿਆਂ ਪੀਐੱਮ ਮੋਦੀ ਨੇ ਲਿਖਿਆ-ਮੱਧ ਪ੍ਰਦੇਸ਼ ਦੇ ਹਰਦਾ ਵਿਚ ਇਕ ਪਟਾਕਾ ਫੈਕਟਰੀ ਵਿਚ ਦੁਰਘਟਨਾ ਕਾਰਨ ਜਾਨ-ਮਾਲ ਦੇ ਨੁਕਸਾਨ ਤੋਂ ਦੁਖੀ ਹਾਂ। ਉਨ੍ਹਾਂ ਸਾਰਿਆਂ ਪ੍ਰਤੀ ਮੇਰੀ ਹਮਰਦਰੀ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਜੋ ਜ਼ਖਮੀ ਹਨ, ਉਹ ਜਲਦ ਤੋਂ ਜਲਦ ਠੀਕ ਹੋ ਜਾਣ। ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ। ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ –