ਉਤਰਾਖੰਡ ਦੇ ਹਲਦਵਾਨੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਨਾਜਾਇਜ਼ ਕਬਜ਼ੇ ਹਟਾਉਣ ਗਈ ਪੁਲਿਸ ‘ਤੇ ਪਥਰਾਅ ਕੀਤਾ ਗਿਆ, ਜਿਸ ਦੌਰਾਨ ਮਾਹੌਲ ਵੀ ੜਕ ਗਿਆ। ਇਸ ਪੂਰੀ ਘਟਨਾ ਵਿਚ 6 ਲੋਕਾਂ ਦੀ ਮੌਤ ਹੋ ਚੁੱਕੀ ਹੈ 250 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਪੂਰੇ ਹਲਦਵਾਨੀ ਸ਼ਹਿਰ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਭੜਕੀ ਹਿੰਸਾ ਵੱਲੋਂ ਪੁਲਿਸ ਦੇ ਵਾਹਨ ਵੀ ਸਾੜ ਦਿੱਤੇ ਗਏ। ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਦੇ ਬਾਅਦ ਸਥਾਨਕ ਲੋਕਾਂ ਵੱਲੋਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਇਲਾਕੇ ਵਿਚ ਕਰਫਿਊ ਲਗਾ ਦਿੱਤਾ ਹੈ।
ਦੱਸ ਦੇਈਏ ਕਿ ਸੁਰੱਖਿਆ ਲਈ ਪੈਰਾਮਿਲਟਰੀ ਦੀਆਂ 4 ਤੇ PAC ਦੀਆਂ 2 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। CM ਧਾਮੀ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਹਮਲਾ ਕੀਤਾ ਹੈ ਉਨ੍ਹਾਂ ਦੀ ਪਛਾਣ ਕਰਕੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਹਲਦਵਾਨੀ ਦੇ ਵੱਖ-ਵੱਖ ਖੇਤਰਾਂ ਵਿਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ।ਹਾਈਕੋਰਟ ਦੇ ਹੁਕਮ ਦੇ ਬਾਅਦ ਇਹ ਕਾਰਵਾਈ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ –