ਪਟਿਆਲਾ ਪੁਲਿਸ ਨੇ ਅੰਤਰਰਾਜੀ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਰਾਜਪੁਰਾ ਹਾਈਵੇ ‘ਤੇ 5 ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖਿਲਾਫ ਪਹਿਲਾਂ ਤੋਂ ਹੀ 20 ਤੋਂ ਵੱਧ ਮਾਮਲੇ ਦਰਜ ਹਨ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਹਾਈਵੇ ‘ਤੇ ਦਿੱਲੀ ਤੋਂ ਚਲਾਏ ਜਾ ਰਹੇ ਲੁੱਟਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 3 ਪਿਸਤੌਲਾਂ ਤੇ 20 ਜ਼ਿੰਦਾ ਕਾਰਤੂਸ ਸਣੇ ਵਾਹਨ ਤੇ ਟੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਯੋਜਨਾ ਲੁਧਿਆਣਾ ਤੇ ਜਲੰਧਰ ਵਿਚ ਸਨਸਨੀਖੇਜ ਅਪਰਾਧ ਕਰਨ ਦੀ ਸੀ।
ਇਹ ਵੀ ਪੜ੍ਹੋ : ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : DC ਸ਼ੌਕਤ ਅਹਿਮਦ ਪਰੈ
ਮੁਲਜ਼ਮਾਂ ਖਿਲਾਫ ਧਾਰਾ 382, 399, 473, ਆਈਪੀਸੀ ਤੇ 25 (6) ਆਰਮਜ਼ ਐਕਟ ਸੋਧ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਪੰਜਾਬ ਪੁਲਿਸ ਸੰਗਠਿਤ ਕ੍ਰਾਈਮ ਗਠਜੋੜ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਤੋਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ –