ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇੱਕ ਵਾਰ ਫਿਰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਜ (12 ਫਰਵਰੀ) ਨੂੰ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਅਗਲੀ ਸੁਣਵਾਈ ਤੱਕ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਨੂੰ ਮਾਮਲੇ ਵਿੱਚ ਆਪਣੀ ਰਿਪੋਰਟ ਅੱਗੇ ਦਾਖ਼ਲ ਕਰਨੀ ਚਾਹੀਦੀ ਹੈ।
ਪਿਛਲੇ ਸਾਲ 26 ਸਤੰਬਰ ਨੂੰ ਸੁਪਰੀਮ ਕੋਰਟ ਨੇ ਮਿਸ਼ਰਾ ਦੀ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਢਿੱਲ ਦਿੱਤੀ ਸੀ ਤਾਂ ਜੋ ਉਹ ਆਪਣੀ ਬੀਮਾਰ ਮਾਂ ਦੀ ਦੇਖਭਾਲ ਅਤੇ ਆਪਣੀ ਧੀ ਦੇ ਇਲਾਜ ਲਈ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਸਫ਼ਰ ਕਰ ਸਕੇ ਅਤੇ ਰਹਿ ਸਕੇ।
ਗੱਲ ਕੀ ਹੈ?
ਇਹ ਮਾਮਲਾ 3 ਅਕਤੂਬਰ, 2021 ਨੂੰ ਹੋਈ ਹਿੰਸਾ ਦੀ ਘਟਨਾ ਨਾਲ ਸਬੰਧਤ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉੱਤਰ ਪ੍ਰਦੇਸ਼ ਪੁਲਿਸ ਦੀ ਐਫਆਈਆਰ ਮੁਤਾਬਕ ਇੱਕ SUV ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ, ਆਸ਼ੀਸ਼ ਮਿਸ਼ਰਾ ਗੱਡੀ ਵਿੱਚ ਬੈਠਾ ਸੀ। ਇਸ ਘਟਨਾ ਵਿੱਚ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ : ਰਿਕਸ਼ੇ ਵਾਲੇ ਦੀ ‘ਫਰਾਟੇਦਾਰ’ ਇੰਗਲਿਸ਼ ਸੁਣ ਕੇ ‘ਅੰਗਰੇਜ਼’ ਵੀ ਰਹਿ ਗਏ ਹੈਰਾਨ, ਵੀਡੀਓ ਹੋ ਰਹੀ ਵਾਇਰਲ
ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਹੋਈ ਇਸ ਹਿੰਸਾ ਵਿੱਚ ਕੁੱਲ 13 ਦੋਸ਼ੀ ਹਨ। ਆਸ਼ੀਸ਼ ਮਿਸ਼ਰਾ ਤੋਂ ਇਲਾਵਾ ਹੋਰ ਦੋਸ਼ੀਆਂ ‘ਚ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸਤਿਅਮ ਉਰਫ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਬਾਂਜਾ ਰਾਣਾ ਅਤੇ ਧਰਮਿੰਦਰ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ –