ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਲਖਨਊ ਵਿਚ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ 3 ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੇ 12 ਤੋਂ 16 ਜਨਵਰੀ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਉਨ੍ਹਾਂ ਨੂੰ 13 ਤੋਂ 15 ਫਰਵਰੀ ਤੱਕ ਜ਼ਮਾਨਤ ਦਿੱਤੀ ਹੈ।
ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ। ਸੀਬੀਆਈ ਦੇ ਵਕੀਲ ਨੇ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਮਨੀਸ਼ ਸਿਸੋਦੀਆ ਬਹੁਤ ਪ੍ਰਭਾਵਸ਼ਾਲੀ ਤੇ ਉੱਚ ਅਹੁਦੇ ‘ਤੇ ਹਨ। ਉੁਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਇਸ ਵਿਚ ਕਿਹਾ ਗਿਆ ਕਿ ਸਿਰਫ ਦੁਲਹਾ ਤੇ ਦੁਲਹਨ ਹੀ ਆਪਣੇ ਵਿਆਹ ਲਈ 5 ਦਿਨ ਦੀ ਜ਼ਮਾਨਤ ਮੰਗ ਸਕਦੇ ਹਨ। ਵਿਆਹ ਵਿਚ ਸ਼ਾਮਲ ਹੋਣ ਲਈ ਇਕ ਦਿਨ ਦਾ ਸਮਾਂ ਦਿੱਤਾ ਜਾ ਸਕਦਾ ਹੈ। ਕੋਰਟ ਨੇ ਸਿਸੋਦੀਆ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਤੋਂ ਕੋਈ ਪ੍ਰੇਸ਼ਾਨੀ ਹੋਵੇਗੀ।
ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਮੇਰੇ ਨਾਲ ਪੁਲਿਸ ਭੇਜ ਕੇ ਮੇਰੇ ਪਰਿਵਾਰ ਨੂੰ ਅਪਮਾਨਿਤ ਨਾ ਕਰਨ। ਵਕੀਲ ਨੇ ਕਿਹਾ ਕਿ ਇਸ ਨਾਲ ਮਾਹੌਲ ਖਰਾਬ ਹੋਵੇਗਾ। ਜੇਕਰ ਮੈਨੂੰ ਤਿੰਨ ਦਿਨ ਮਿਲਣ ਤਾਂ ਇਹ ਮੇਰੇ ਲਈ ਠੀਕ ਹੈ ਪਰ ਮੇਰੇ ਨਾਲ ਪੁਲਿਸ ਨਾ ਭੇਜੀ ਜਾਵੇ।
ਇਹ ਵੀ ਪੜ੍ਹੋ : ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, 260 ਗ੍ਰਾਮ ਆਇਸ ਸਣੇ ਦਬੋਚਿਆ ਅਫਰੀਕੀ ਨਾਗਰਿਕ
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਬੀਤੀ 11 ਨਵੰਬਰ ਨੂੰ ਆਪਣੀ ਬੀਮਾਰ ਪਤਨੀ ਸੀਮਾ ਨੂੰ ਮਿਲਣ ਆਪਣੇ ਘਰ ਪਹੁੰਚੇ ਸਨ। ਦਿੱਲੀ ਦੀ ਇਕ ਅਦਾਲਤ ਨੇ 11 ਨਵੰਬਰ ਨੂੰ ਉਨ੍ਹਾਂ ਨੂੰ ਸੁਰੱਖਿਆ ਦੀ ਮੌਜੂਦਗੀ ਵਿਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਦੇ ਵਿਚ ਆਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ –