ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਦੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਸੀਮੈਂਟ ਦੇ ਸਲੈਬ ਤੇ ਕੰਡਿਆਲੀਆਂ ਤਾਰਾਂ ਨਾਲ ਕਿਸਾਨਾਂ ਨੂੰ ਰੋਕਣ ਦੀ ਤਿਆਰੀ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਪ੍ਰਦਰਸ਼ਨ ਵਿਚਾਲੇ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਰਾਕੇਸ਼ ਟਿਕੈਤ ਨੇ ਕਿਹਾ ਕਿ “ਐਮਐਸਪੀ ਗਾਰੰਟੀ ਕਾਨੂੰਨ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ, ਬਿਜਲੀ ਸੋਧ ਬਿੱਲ ਅਤੇ ਕਰਜ਼ਾ ਮੁਆਫੀ ਦੇਸ਼ ਭਰ ਦੇ ਕਿਸਾਨਾਂ ਦੇ ਮੁੱਦੇ ਹਨ। ਦੇਸ਼ ਭਰ ਵਿੱਚ ਕਈ ਕਿਸਾਨ ਜਥੇਬੰਦੀਆਂ ਹਨ ਅਤੇ ਉਨ੍ਹਾਂ ਦੇ ਵੱਖ-ਵੱਖ ਮੁੱਦੇ ਹਨ। ਜੇ ਦਿੱਲੀ ਵੱਲ ਮਾਰਚ ਕਰ ਰਹੇ ਇਨ੍ਹਾਂ ਕਿਸਾਨਾਂ ਲਈ ਸਰਕਾਰ ਕੋਈ ਸਮੱਸਿਆ ਪੈਦਾ ਕਰਦੀ ਹੈ ਤਾਂ ਅਸੀਂ ਉਨ੍ਹਾਂ ਤੋਂ ਦੂਰ ਨਹੀਂ ਹਾਂ…ਅਸੀਂ ਉਨ੍ਹਾਂ ਦੇ ਸਮਰਥਨ ‘ਚ ਹਾਂ…”
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੱਡੀਆਂ ਪੂੰਜੀਵਾਦ ਕੰਪਨੀਆਂ ਹਨ। ਉਨ੍ਹਾਂ ਨੇ ਇੱਕ ਸਿਆਸੀ ਪਾਰਟੀ ਬਣਾ ਲਈ ਹੈ ਤੇ ਇਸ ਦੇਸ਼ ਵਿੱਚ ਕਬਜ਼ਾ ਕਰ ਲਿਆ ਹੈ। ਅਜਿਹੇ ਵਿੱਚ ਦਿੱਕਤਾਂ ਆਉਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਗੱਲ ਕਹਿਣ ਲਈ ਦਿੱਲੀ ਆ ਰਹੇ ਹਨ।
ਉਥੇ ਹੀ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ, “ਲਗਭਗ 10,000 ਲੋਕ ਇੱਥੇ ਸ਼ੰਭੂ ਬਾਰਡਰ ‘ਤੇ ਪਹੁੰਚ ਚੁੱਕੇ ਹਨ… ਕਿਸਾਨ ਇੱਥੇ ਸ਼ਾਂਤਮਈ ਸਥਿਤੀ ਬਰਕਰਾਰ ਰੱਖ ਰਹੇ ਹਨ… ਡਰੋਨ ਰਾਹੀਂ ਸਾਡੇ ਵਿਰੁੱਧ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ।” ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : ਦਿੱਲੀ ਨੂੰ ਚਾਲੇ ਪਏ ਪੰਜਾਬ-ਹਰਿਆਣਾ ਦੇ ਕਿਸਾਨ, ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਸੀਮੈਂਟ ਦੇ ਬੈਰੀਕੇਡ ਖਿਡੌਣਿਆਂ ਵਾਂਗ ਚੁੱਕ ਲਏ। ਉਥੇ ਹੀ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਕਈ ਅੱਥਰੂ ਗੈਸ ਦੇ ਗੋਲੇ ਦਾਗੇ। ਇਸ ਵਿਚਾਲੇ ਕਿਸਾਨਾਂ ਵਿੱਚ ਭਗਦੜ ਮਚ ਗਈ ਤੇ ਕਿਸਾਨ ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਖੇਤਾਂ ਵਿੱਚ ਵੜ ਗਏ। ਉਨ੍ਹਾਂ ਨੇ ਪੁਲਿਸ ‘ਤੇ ਪੱਥਰਬਾਜ਼ੀ ਵੀ ਕੀਤੀ। ਕਈ ਟਰੈਕਟਰ ਡਰਾਈਵਰਾਂ ਨੇ ਮਾਸਕ ਪਾ ਲਏ, ਤਾਂਜੋ ਉਨ੍ਹਾਂ ‘ਤੇ ਅੱਥਰੂ ਗੈਸ ਦਾ ਕੋਈ ਅਸਰ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”