ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਸਿੱਖਿਆ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾਂਦੇ ਰਹੇ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬਟਾਲਾ ਕੈਂਪਸ ਕਾਹਨੂੰਵਾਨ ਰੋਡ ਵਿਖੇ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਸ ਦੀ ਜਾਣਕਾਰੀ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵੱਲੋਂ ਦਿੱਤੀ ਗਈ ਹੈ।
ਜਾਣਕਾਰੀ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਨੂੰ ਬੰਦ ਪਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬਟਾਲਾ ਕੈਂਪਸ ਕਾਹਨੂੰਵਾਨ ਰੋਡ ਬਟਾਲਾ ਵਿਖੇ ਨਵੇਂ ਕੋਰਸ ਚਾਲੂ ਕਰਨ ਸਬੰਧੀ 2 ਪੱਤਰ ਲਿਖੇ ਸਨ, ਮੁੱਖ ਮੰਤਰੀ ਸਾਹਿਬ ਵੱਲੋਂ ਮੇਰੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ, ਨਵੇਂ ਸ਼ੈਸਨ ਵਿੱਚ 2 ਕੋਰਸ ਚਾਲੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ , ਜਿਸ ਲਈ ਮੈਂ ਮਾਣਯੋਗ ਮੁੱਖ ਮੰਤਰੀ ਸਾਹਿਬ ਦਾ ਧੰਨਵਾਦ ਕਰਦਾ ਹਾਂ ਅਤੇ ਉਮੀਦ ਕਰਦਾਂ ਹਾਂ ਕਿ ਭਵਿੱਖ ਵਿੱਚ ਹੋਰ ਨਵੇਂ ਕੋਰਸ ਦੇ ਕੇ ਬੱਚਿਆਂ ਦੇ ਉਜਵਲ ਭਵਿੱਖ ਸਾਥ ਦਿੰਦੇ ਰਹਿਣਗੇ।