MooseWala Drippy New Record: ਸਿੱਧੂ ਮੂਸੇਵਾਲਾ ਦੀ ਮੌ.ਤ ਨੂੰ 2 ਸਾਲ ਹੋਣ ਵਾਲੇ ਹਨ, ਪਰ ਹਾਲੇ ਵੀ ਉਸ ਦਾ ਨਾਮ ਸੁਰਖੀਆਂ ‘ਚ ਬਣਿਆ ਰਹਿੰਦਾ ਹੈ। ਇਸ ਕਾਰਨ ਹੈ ਉਸ ਦੇ ਗੀਤ। ਉਸ ਦੇ ਗੀਤਾਂ ਲਈ ਲੋਕਾਂ ‘ਚ ਦੀਵਾਨਗੀ ਸਿਰ ਚੜ੍ਹ ਕੇ ਬੋਲਦੀ ਹੈ। ਇਸ ਦਾ ਸਬੂਤ ਹੈ ਹਾਲ ਹੀ ‘ਚ ਮੂਸੇਵਾਲਾ ਦਾ ਰਿਲੀਜ਼ ਹੋਇਆ ਨਵਾਂ ਗੀਤ ‘Drippy’।

MooseWala Drippy New Record
ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Drippy’ ਦੇ ਨਾਮ ਇੱਕ ਹੋਰ ਰਿਕਾਰਡ ਦਰਜ ਹੋ ਗਿਆ ਹੈ। ‘Drippy’ ਨੇ ਬਿਲਬੋਰਡ ਕੈਨੇਡਾ ਦੇ ਟੌਪ 100 ਚਾਰਟ ਚ ਆਪਣੀ ਜਗ੍ਹਾ ਬਣਾਈ ਹੈ। ਫੈਨਜ਼ ਨੂੰ ਇਹ ਜਾਣ ਕੇ ਹੋਰ ਵੀ ਖੁਸ਼ੀ ਹੋਵੇਗੀ ਕਿ ਇਸ ਗੀਤ ਨੇ ਦੁਨੀਆ ਭਰ ਦੇ 100 ਗਾਣਿਆਂ ‘ਚ 9ਵਾਂ ਸਥਾਨ ਹਾਸਲ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਸੋਸ਼ਲ ਮੀਡੀਆ ‘ਤੇ ਦਿੱਤੀ ਗਈ ਹੈ। ਸਿੱਧੂ ਦੀ ਟੀਮ ਨੇ ਉਸ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਟੋਰੀ ਸ਼ੇਅਰ ਕਰ ਇਸ ਬਾਰੇ ਦੱਸਿਆ ਹੈ।

MooseWala Drippy New Record
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋ.ਲੀ.ਆਂ ਮਾ.ਰ ਕੇ ਕ.ਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌ.ਤ ਤੋਂ ਬਾਅਦ ਹੁਣ ਤੱਕ ਉਸ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ। ਉਸ ਦੇ ਗੀਤ ਰਿਲੀਜ਼ ਹੁੰਦੇ ਹੀ ਰਿਕਾਰਡ ਤੋੜਦੇ ਹਨ। ਉਸ ਦੇ ਮਰਨ ਤੋਂ ਬਾਅਦ ਉਸ ਦਾ ਪਹਿਲਾ ਗੀਤ ‘ਐਸਵਾਈਐਲ’ ਸੀ, ਜੋ ਜੂਨ ਮਹੀਨੇ ‘ਚ ਰਿਲੀਜ਼ ਹੋਇਆ ਸੀ। ਇਸ ਗੀਤ ਨੇ ਵੀ ਕਈ ਰਿਕਾਰਡ ਤੋੜੇ ਸੀ। ਪਰ ਇਸ ਗਾਣੇ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .






















