ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਕੇਰੀਆਂ ਸਥਿਤ ਖੁਰਾਲਗੜ੍ਹ ਸਾਹਿਬ ਵਿਚ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਣਗੇ। ਦੂਜੇ ਪਾਸੇ ਗੁਰੂ ਰਵਿਦਾਸ ਮੈਮੋਰੀਅਲ ਲੋਕਾਂ ਨੂੰ ਸਮਰਿਪਤ ਕਰਨਗੇ। ਇਸ ਤੋਂ ਇਲਾਵਾ ਗੁਰਦੁਆਰਾ ਤਪ ਅਸਥਾਨ ‘ਤੇ ਵੀ ਮੁੱਖ ਮੰਤਰੀ ਹਾਜ਼ਰੀ ਲਗਾਉਣਗੇ। ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪਹਿਲੀ ਵਾਰ ਸਰਕਾਰ ਵਪਾਰ ਮਿਲਣੀ ਸਮਾਰੋਹ ਆਯੋਜਿਤ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮਿਲਨੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਮੌਕੇ ‘ਤੇ ਹੀ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰ ਵਹਗ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇਗਾ। ਇਹ ਪ੍ਰੋਗਰਾਮ ਵੱਖ-ਵੱਖ ਪੜਾਵਾਂ ਵਿਚ ਹੋਵੇਗਾ। ਇਸ ਵਿਚ ਪੰਜਾਬ ਟ੍ਰੇਡਰ ਸੈਲ ਦੀ ਟੀਮ ਵੀ ਮੌਜੂਦ ਰਹੇਗੀ।
ਇਹ ਵੀ ਪੜ੍ਹੋ : ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ, 2 ਭੈਣਾਂ ਦੇ ਇਕਲੌਤੇ ਭਰਾ ਦੀ ਮੌ/ਤ, ਮ੍ਰਿਤਕ ਨੇ ਕੁਝ ਸਮੇਂ ਬਾਅਦ ਜਾਣਾ ਸੀ ਵਿਦੇਸ਼
ਸਰਕਾਰ ਵੱਲੋਂ ਪਹਿਲੇ ਪੜਾਅ ਵਿਚ ਦੋ ਦਿਨ ਦਾ ਪ੍ਰੋਗਰਾਮ ਮਨਾਇਆ ਗਿਆ ਹੈ। ਇਸ ਦੀ ਸ਼ੁਰੂਆਤ ਮੁਕੇਰੀਆਂ ਤੋਂ ਹੋਵੇਗੀ। ਐਤਵਾਰ ਨੂੰ ਪਠਾਨਕੋਟ ਵਿਚ ਸਮਾਗਮ ਹੋਣਗੇ। ਇਸ ਦੌਰਾਨ ਦੋ ਪ੍ਰੋਗਰਾਮ ਹੋਣਗੇ। ਪਹਿਲਾ ਸਮਾਗਮ ਉਤਸਵ ਰਿਜ਼ੋਰਟ ਤੇ ਦੂਜਾ ਆਨੰਦ ਪੈਲੇਸ ਦੀਨਾਨਗਰ ਵਿਚ ਹੋਵੇਗਾ। ਇਸ ਵਿਚ ਕਈ ਜ਼ਿਲ੍ਹਿਆਂ ਦੇ ਵਪਾਰੀ ਤੇ ਉਨ੍ਹਾਂ ਦੀਆਂ ਸੰਸਥਾਵਾਂ ਮੌਜੂਦ ਰਹਿਣਗੀਆਂ। ਸਰਕਾਰ ਵੱਲੋਂ ਪਹਿਲਾਂ ਹੀ ਇਸ ਸਬੰਧੀ ਸੱਦਾ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ –