ਕਿਸਾਨਾਂ ਨੇ ਸਰਕਾਰ ਖਿਲਾਫ ਰੋਸ ਪ੍ਰਗਟਾਉਣ ਲਈ ਅੱਜ (24 ਫਰਵਰੀ, ਸ਼ਨੀਵਾਰ) ‘ਕੈਂਡਲ ਮਾਰਚ’ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ 29 ਫਰਵਰੀ ਨੂੰ ਆਪਣੇ ‘ਦਿੱਲੀ ਚਲੋ’ ਅੰਦੋਲਨ ਸਬੰਧੀ ਅਗਲੇ ਕਦਮ ਬਾਰੇ ਫੈਸਲਾ ਕਰਨਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸ਼ਨੀਵਾਰ ਨੂੰ ‘ਕੈਂਡਲ ਮਾਰਚ’ ਤੋਂ ਦੋ ਦਿਨ ਬਾਅਦ ਸੋਮਵਾਰ ਨੂੰ ਕੇਂਦਰ ਦਾ ਪੁਤਲਾ ਫੂਕਣਗੇ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਨੇ ਸ਼ੁੱਕਰਵਾਰ ਸ਼ਾਮ ਨੂੰ ਇਹ ਫੈਸਲਾ ਲਿਆ। ਦੋਵੇਂ ਜਥੇਬੰਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀਆਂ ਹਨ। ਉਨ੍ਹਾਂ ਦੇ ਸੱਦੇ ‘ਤੇ ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਕਿਸਾਨ ਡੇਰੇ ਲਾਈ ਬੈਠੇ ਹਨ। ਖਨੌਰੀ ਸਰਹੱਦ ਵਿਖੇ .ਐਮ.ਐਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ, ‘ਅੰਦੋਲਨ ਤਹਿਤ ਅਗਲੇ ਕਦਮ ਦਾ ਐਲਾਨ 29 ਫਰਵਰੀ ਨੂੰ ਕੀਤਾ ਜਾਵੇਗਾ।’ ਉਨ੍ਹਾਂ ਐਲਾਨ ਕੀਤਾ ਕਿ ਉਹ ਅੱਜ 24 ਫਰਵਰੀ ਨੂੰ ‘ਕੈਂਡਲ ਮਾਰਚ’ ਕੱਢਣਗੇ ਅਤੇ 26 ਫਰਵਰੀ ਨੂੰ ਕੇਂਦਰ ਦਾ ਪੁਤਲਾ ਫੂਕਣਗੇ। ਖਨੌਰੀ ਵਿੱਚ ਹੋਏ ਝੜਪ ਵਿੱਚ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਅਤੇ 12 ਦੇ ਕਰੀਬ ਪੁਲੀਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਬੁੱਧਵਾਰ ਨੂੰ ਕਿਸਾਨ ਆਗੂਆਂ ਨੇ ‘ਦਿੱਲੀ ਚਲੋ’ ਅੰਦੋਲਨ ਦੋ ਦਿਨਾਂ ਲਈ ਬੰਦ ਕਰ ਦਿੱਤਾ ਸੀ। ਉਕਤ ਘਟਨਾ ਉਸ ਸਮੇਂ ਵਾਪਰੀ ਜਦੋਂ ਕਿਸਾਨਾਂ ਨੇ ਬੈਰੀਅਰ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ।
ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨੀ ਕਰਜ਼ਾ ਮੁਆਫੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ਨਾਲ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਡੇਰੇ ਲਾ ਰਹੇ ਹਨ। ਪੰਜਾਬ ਦੇ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਕਿਸਾਨਾਂ-ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨ, ਪੁਲੀਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, 2021 ਦੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਲਈ ‘ਇਨਸਾਫ਼’, ਜ਼ਮੀਨ ਐਕਵਾਇਰ ਐਕਟ ਨੂੰ ਬਹਾਲ ਕਰਨ ਦੀ ਮੰਗ ਵੀ ਕਰ ਰਹੇ ਹਨ। 2013 ਅਤੇ 2020-21 ਦੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ।
ਵੀਡੀਓ ਲਈ ਕਲਿੱਕ ਕਰੋ –