ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮੱਦੇਨਜ਼ਰ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਚੌਂਕੀਦਾਰ ਦੀ ਡਿਊਟੀ ‘ਤੇ ਤਾਇਨਾਤ ਅਮਿਤ ਕੁਮਾਰ ਦੇ ਬਿਆਨ ‘ਤੇ ਕਾਰਵਾਈ ਕੀਤੀ ਗਈ ਹੈ। ਅਮਿਤ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਨਗਰ ਨਿਗਮ ਜ਼ੋਨ-ਏ ਵਿੱਚ ਬਤੌਰ ਚੌਂਕੀਦਾਰ ਡਿਊਟੀ ਕਰਦਾ ਹੈ।
ਜਦੋਂ ਉਹ 27 ਫਰਵਰੀ ਨੂੰ ਕਾਰਪੋਰੇਸ਼ਨ ਦੇ ਮੇਨ ਗੇਟ ‘ਤੇ ਡਿਊਟੀ ‘ਤੇ ਤਾਇਨਾਤ ਸੀ ਤਾਂ ਉਕਤ ਲੋਕਾਂ ਨੇ ਕਾਰਪੋਰੇਸ਼ਨ ਦਫ਼ਤਰ ਅੰਦਰ ਦਾਖ਼ਲ ਹੋ ਕੇ ਜ਼ਬਰਦਸਤੀ ਦਫਤਰ ਨੂੰ ਤਾਲਾ ਲਗਾ ਕੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਈ । ਜਿਸ ਤੋਂ ਬਾਅਦ ਲੋਕਾਂ ਨੂੰ ਦਫ਼ਤਰ ਵਿੱਚ ਨਹੀਂ ਆਉਣ ਦਿੱਤਾ ਗਿਆ ।