ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਨੇ ਜਲੰਧਰ ਤੋਂ ਸਰਕਾਰੀ ਵੋਲਵੋ ਬੱਸਾਂ ਦਾ ਸੰਚਾਲਨ ਮੁੜ ਸ਼ੁਰੂ ਕਰ ਦਿੱਤਾ ਹੈ। ਪੰਜਾਬ ਰੋਡਵੇਜ਼ ਡਿਪੂ-1 ਦੇ ਜੀਐਮ ਮਨਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਬੱਸਾਂ ਦੁਪਹਿਰ 1 ਵਜੇ ਤੋਂ ਰਾਤ 8.30 ਵਜੇ ਤੱਕ ਚੱਲਣਗੀਆਂ।
ਇਸ ਨੂੰ ਆਨਲਾਈਨ ਵੀ ਬੁੱਕ ਕੀਤਾ ਜਾ ਸਕਦਾ ਹੈ। ਇਸ ਦੇ ਲਈ ਪੁਰਾਣੀ ਵੈੱਬਸਾਈਟ ਨੂੰ ਦੁਬਾਰਾ ਖੋਲ੍ਹਿਆ ਗਿਆ ਹੈ ਤਾਂ ਜੋ ਯਾਤਰੀ ਬੱਸਾਂ ਦੀ ਬੁਕਿੰਗ ਕਰ ਸਕਣ। ਰੋਡਵੇਜ਼ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨਾਂ ਦੇ ਧਰਨੇ ਕਾਰਨ ਦਿੱਲੀ ਨੂੰ ਜਾਣ ਵਾਲੇ ਸਿੱਧੇ ਰਸਤੇ ਬੰਦ ਕਰ ਦਿੱਤੇ ਗਏ ਹਨ। ਇਸ ਕਾਰਨ ਵਿਭਾਗ ਵੱਲੋਂ ਦਿੱਲੀ ਜਾਣ ਵਾਲੀਆਂ ਸਰਕਾਰੀ ਬੱਸਾਂ ਨੂੰ ਰੋਕ ਦਿੱਤਾ ਗਿਆ ਸੀ। ਪਰ ਪ੍ਰਾਈਵੇਟ ਬੱਸਾਂ ਲਗਾਤਾਰ ਚੱਲ ਰਹੀਆਂ ਹਨ। ਜੀਐਮ ਮਨਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ 2 ਬੱਸਾਂ ਚਲਾਈਆਂ ਗਈਆਂ ਹਨ। ਇਸ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਕੁਝ ਰਾਹਤ ਮਿਲੇਗੀ, ਹਾਲਾਂਕਿ ਹੋਰ ਬੱਸਾਂ ਦੀ ਮੰਗ ਹੈ।
ਦਿੱਲੀ ਹਵਾਈ ਅੱਡੇ ‘ਤੇ ਜਾਣ ਵਾਲੇ ਯਾਤਰੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਯਾਤਰੀਆਂ ਵੱਲੋਂ ਮੰਗ ਲਗਾਤਾਰ ਆ ਰਹੀ ਸੀ। ਇਸ ਦੇ ਮੱਦੇਨਜ਼ਰ ਬੱਸਾਂ ਚਲਾਉਣੀਆਂ ਜ਼ਰੂਰੀ ਹੋ ਗਈਆਂ। ਹਾਈਵੇਅ ਬੰਦ ਹੋਣ ਕਾਰਨ ਬੱਸਾਂ ਨੂੰ ਦੂਜੇ ਰੂਟ ਰਾਹੀਂ ਦਿੱਲੀ ਭੇਜਿਆ ਗਿਆ ਹੈ। ਲੰਬੇ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਕਾਰਨ ਵਿਭਾਗ ਨੂੰ ਮੁਨਾਫੇ ਵਿੱਚ ਕਮੀ ਆਉਣ ਦੀ ਉਮੀਦ ਹੈ ਪਰ ਇਸ ਨਾਲ ਸਵਾਰੀਆਂ ਨੂੰ ਰਾਹਤ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ –